- Updated: March 05, 2023 12:51 PM
ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਦੇਸ਼ਾਂ ਦੇ ਆਗੂਆਂ ਤੇ ਰਾਜਨਾਇਕਾਂ ਸਮੇਤ ਹੋਰ ਲੋਕਾਂ ਨਾਲ ਗੱਲਬਾਤ ਕਰਨ ਦੀ ਪਹਿਲਕਦਮੀ 'ਭਾਜਪਾ ਕੋ ਜਾਣੋ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਦੌਰਾਨ ਨੱਡਾ ਨੇ ਪਾਰਟੀ ਦੇ ਇਤਿਹਾਸ, ਵਿਚਾਰਧਾਰਾ, ਵਿਕਾਸ ਤੇ ਰਾਸ਼ਟਰ ਨਿਰਮਾਣ ਵਿਚ ਇਸ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਦੱਸਿਆ। ਪਾਰਟੀ ਨੇ ਕਿਹਾ ਹੈ ਕਿ ਅਜਿਹੀ ਮੀਟਿੰਗ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਦੀਆਂ ਪਾਰਟੀਆਂ ਵਿਚਾਲੇ ਰਿਸ਼ਤੇ ਬਣਾਉਣ ਵਿਚ ਮਦਦ ਮਿਲਦੀ ਹੈ।