ਪੰਜਾਬ ''ਚ ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ ''ਚੋਂ ਕੱਢਿਆ

ਪੰਜਾਬ ''ਚ ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ ''ਚੋਂ ਕੱਢਿਆ

ਫਿਰੋਜ਼ਪੁਰ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਚਾਰ ਆਗੂਆਂ ਨੂੰ ਛੇ ਸਾਲ ਲਈ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਅਤੇ ਹੋਰ ਭਾਜਪਾ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਵਿਰੁੱਧ ਆਜ਼ਾਦ ਚੋਣ ਲੜਨ ਦੇ ਚੱਲਦੇ ਰਜੇਸ਼ ਕੁਮਾਰ ਨਿੰਦੀ, ਰਿਤੂ ਧਵਨ, ਚਰਨਪ੍ਰੀਤ, ਅਸ਼ਵਨੀ ਗਰੋਵਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਛੇ ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵਿਚ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਆਗੂ ਪਾਰਟੀ ਦੇ ਫੈਸਲਿਆਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰ ਭਾਜਪਾ ਆਗੂ ਵੀ ਮੌਜੂਦ ਰਹੇ, ਜਿਨ੍ਹਾਂ ਨੇ ਪਾਰਟੀ ਦੇ ਫੈਸਲੇ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਦੱਸਿਆ। ਫਿਲਹਾਲ ਇਸ ਕਾਰਵਾਈ ਤੋਂ ਬਾਅਦ ਫਿਰੋਜ਼ਪੁਰ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ ਅਤੇ ਇਸ ਦੇ ਆਉਣ ਵਾਲੇ ਸਮੇਂ ਵਿੱਚ ਰਾਜਨੀਤਿਕ ਪ੍ਰਭਾਵ ਵੀ ਦੇਖਣ ਨੂੰ ਮਿਲ ਸਕਦੇ ਹਨ।