- Updated: May 06, 2023 09:50 PM
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਮਹਾਨਗਰ ’ਚ ਵੱਡਾ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਭਾਜਪਾ ਆਗੂਆਂ, ਵਰਕਰਾਂ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ। ਭਾਜਪਾ ਵੱਲੋਂ ਕੱਢਿਆ ਗਿਆ ਉਕਤ ਰੋਡ ਸ਼ੋਅ ਕੰਪਨੀ ਬਾਗ ਚੌਕ ਤੋਂ ਹੁੰਦਾ ਹੋਇਆ ਜੋਤੀ ਚੌਕ ਵੱਲ ਗਿਆ। ਰੋਡ ਸ਼ੋਅ ਬਹੁਤ ਹੀ ਪ੍ਰਭਾਵਸ਼ਾਲੀ ਰਿਹਾ, ਜਿਸ ਦੌਰਾਨ ਵੱਡੀ ਗਿਣਤੀ ’ਚ ਲੋਕ ਨਜ਼ਰ ਆਏ।
ਵੱਖ-ਵੱਖ ਥਾਵਾਂ ’ਤੇ ਵਾਹਨਾਂ ’ਚ ਸਵਾਰ ਲੋਕ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਨਜ਼ਰ ਆਏ। ਰੋਡ ਸ਼ੋਅ ਵਿਚ ਬਜ਼ੁਰਗਾਂ ਤੋਂ ਲੈ ਕੇ ਨੌਜਵਾਨਾਂ ਤੱਕ ਸਾਰਿਆਂ ਨੇ ਪੂਰਾ ਸਹਿਯੋਗ ਦਿੱਤਾ। ਦੱਸ ਦੇਈਏ ਕਿ ਜਲੰਧਰ ’ਚ 10 ਮਈ ਨੂੰ ਉਪ ਚੋਣ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਦੇ ਚੱਲਦਿਆਂ ਅੱਜ ਮਹਾਨਗਰ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਰੋਡ ਸ਼ੋਅ ਕੱਢਿਆ ਗਿਆ।