ਭਾਜਪਾ ਨੇ ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ ''ਚੋਂ ਕੱਢਿਆ

ਭਾਜਪਾ ਨੇ ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ ''ਚੋਂ ਕੱਢਿਆ

ਭਾਜਪਾ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਇਕਾਈ ਦੇ ਆਗੂ ਅਰਵਿੰਦ ਮਿਸ਼ਰਾ ਨੂੰ ਪਾਰਟੀ 'ਚੋਂ ਬਾਹਰ ਕਰ ਦਿੱਤਾ ਹੈ। ਇਹ ਸਖ਼ਤ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੀਤੀ ਗਈ ਹੈ। ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਵੱਲੋਂ ਜਾਰੀ ਪੱਤਰ ਵਿਚ ਆਖਿਆ ਗਿਆ ਹੈ ਕਿ ਅਰਵਿੰਦ ਮਿਸ਼ਰਾ ਨੂੰ ਲਗਾਤਾਰ ਭਾਰਤੀ ਜਨਤਾ ਪਾਰਟੀ ਦੇ ਅਕਸ ਨੂੰ ਖਰਾਬ ਕਰਨ ਵਾਲੀਆਂ ਗਤੀਵਿਧੀਆਂ ਦੇ ਚੱਲਦੇ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਨਿਸ਼ਕਾਸ਼ਿਤ ਕੀਤਾ ਜਾਂਦਾ ਹੈ। ਇਥੇ ਹੀ ਬਸ ਨਹੀਂ ਜਾਰੀ ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਅਰਵਿੰਦ ਮਿਸ਼ਰਾ ਦੀ ਕਿਸੇ ਵੀ ਕਾਰਗੁਜ਼ਾਰੀ ਨਾਲ ਭਾਜਪਾ ਦਾ ਹੁਣ ਕੋਈ ਸੰਬੰਧ ਨਹੀਂ ਹੋਵੇਗਾ।