- Updated: March 04, 2024 12:31 PM
ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ। ਭਾਜਪਾ ਵੱਲੋਂ 'ਇੰਡੀਆ' ਗਠਜੋੜ ਨੂੰ ਸ਼ਿਕਸਤ ਦੇ ਕੇ ਜਿੱਤ ਆਪਣੇ ਨਾਂ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਹੋਣਗੇ।
ਭਾਰਤੀ ਜਨਤਾ ਪਾਰਟੀ ਨੂੰ ਇਸ ਚੋਣ ਵਿਚ 19 ਵੋਟਾਂ ਮਿਲੀਆਂ। ਉੱਥੇ ਹੀ 'ਇੰਡੀਆ' ਗਠਜੋੜ ਦੀਆਂ ਭਾਈਵਾਲ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 16 ਵੋਟਾਂ ਮਿਲੀਆਂ, ਉੱਥੇ ਹੀ 1 ਵੋਟ ਇਨਵੈਲਿਡ ਹੋ ਗਈ। ਇੱਥੇ ਇਹ ਵੀ ਦੱਸ ਦਈਏ ਕਿ ਚੰਡੀਗੜ੍ਹ ਭਾਜਪਾ ਦੇ ਕਿਸਾਨਾਂਂ ਬਾਰੇ ਦਿੱਤੇ ਵਿਵਾਦਤ ਬਿਆਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕੋ-ਇਕ ਕੌਂਸਲਰ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਸੀ।