- Updated: June 09, 2024 10:23 AM
ਅੰਮ੍ਰਿਤਸਰ ਚੌਕ ਮਹਿਤਾ ਸਥਾਨਕ ਕਸਬੇ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ’ਚ ਮੌਤ ਹੋ ਗਈ। ਇਲਾਕੇ ਦੀ ਸੀਨੀਅਰ ਕਾਂਗਰਸੀ ਯੂਥ ਆਗੂ ਇੰਦਰਜੀਤ ਸਿੰਘ ਕਾਕੂ ਰੰਧਾਵਾ ਦਾ ਭਤੀਜਾ ਤੇ ਸਵ. ਜੋਗਿੰਦਰ ਸਿੰਘ ਰੰਧਾਵਾ ਦਾ ਸਪੁੱਤਰ ਨਮਨਪ੍ਰੀਤ ਸਿੰਘ ਰੰਧਾਵਾ (22 ਸਾਲ) ਸਟੱਡੀ ਵੀਜ਼ੇ ’ਤੇ ਕਰੀਬ ਪਿਛਲੇ ਦੋ ਸਾਲ ਤੋਂ ਕੈਨੇਡਾ ਦੇ ਸ਼ਹਿਰ ਬ੍ਰੈਂਪਟਨ ਰਹਿ ਰਿਹਾ ਸੀ, ਪਰ ਬੀਤੀਂ 29 ਫਰਵਰੀ ਤੋਂ ਉਹ ਲਾਪਤਾ ਸੀ ਤੇ ਬਹੁਤ ਖੋਜ ਪੜਤਾਲ ਕਰਨ ਤੋਂ ਬਾਅਦ ਵੀ ਕੁਝ ਪਤਾ ਨਾ ਚੱਲ ਸਕਿਆ ਸੀ।
ਲਾਪਤਾ ਨਮਨ ਦੀ ਪੁਲਸ ਵੱਲੋਂ ਭਾਲ ਲਗਾਤਾਰ ਜਾਰੀ ਸੀ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਪੁਲਸ ਨੂੰ ਉੱਥੇ ਕਿਸੇ ਝੀਲ ’ਚ ਇਕ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਛਾਣ ਨਮਨਪ੍ਰੀਤ ਵਜੋਂ ਕੀਤੀ ਗਈ ਹੈ। ਇਸ ਮੌਤ ਦਾ ਅਸਲ ਕਾਰਨ ਕੀ ਹੈ,ਇਸ ਬਾਰੇ ਪਰਿਵਾਰ ਨੂੰ ਅਜੇ ਕੁਝ ਪਤਾ ਨਹੀਂ ਚੱਲ ਸਕਿਆ। ਰੰਧਾਵਾ ਪਰਿਵਾਰ ਨਾਲ ਵਾਪਰੇ ਇਸ ਦਰਦਨਾਕ ਹਾਦਸੇ ਕਾਰਨ ਪੂਰਾ ਇਲਾਕਾ ਸ਼ੋਕਗ੍ਰਸਤ ਹੈ।