ਚਿਰੰਜੀਵੀ, ਜੂਨੀਅਰ NTR,ਸਲਮਾਨ ਖਾਨ ਨੇ ਓਡੀਸ਼ਾ ਹਾਦਸੇ ‘ਤੇ ਪ੍ਰਗਟ ਕੀਤਾ ਦੁੱਖ, ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਚਿਰੰਜੀਵੀ, ਜੂਨੀਅਰ NTR,ਸਲਮਾਨ ਖਾਨ ਨੇ ਓਡੀਸ਼ਾ ਹਾਦਸੇ ‘ਤੇ ਪ੍ਰਗਟ ਕੀਤਾ ਦੁੱਖ, ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਸ਼ੁੱਕਰਵਾਰ (2 ਜੂਨ) ਦੀ ਸ਼ਾਮ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਰੇਲ ਹਾਦਸਾ ਵਾਪਰਿਆ। ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਬਹੰਗਾ ਬਾਜ਼ਾਰ ‘ਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਪਟੜੀ ‘ਤੇ ਜਾ ਡਿੱਗੇ। ਇਸ ਹਾਦਸੇ ‘ਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 900 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਬਚਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

                  Image

ਸਲਮਾਨ ਖਾਨ, ਚਿਰੰਜੀਵੀ ਅਤੇ ਜੂਨੀਅਰ ਐਨਟੀਆਰ ਨੇ ਇਸ ਦੁਖਦ ਘਟਨਾ ‘ਤੇ ਸੋਗ ਪ੍ਰਗਟ ਕੀਤਾ ਹੈ। ਸਲਮਾਨ ਖਾਨ ਨੇ ਟਵੀਟ ਕੀਤਾ ਅਤੇ ਕਿਹਾ- ਹਾਦਸੇ ਦੀ ਖਬਰ ਸੁਣ ਕੇ ਮੈਂ ਬਹੁਤ ਦੁਖੀ ਹਾਂ। ਪ੍ਰਮਾਤਮਾ ਮ੍ਰਿਤਕਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਮਾਤਮਾ ਬਲ ਅਤੇ ਸ਼ਾਂਤੀ ਦੇਵੇ। ਜੂਨੀਅਰ ਐਨਟੀਆਰ ਨੇ ਵੀ ਟਵੀਟ ਕਰਕੇ ਘਟਨਾ ਤੋਂ ਪ੍ਰਭਾਵਿਤ ਲੋਕਾਂ ਲਈ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਇਸ ਦਰਦਨਾਕ ਰੇਲ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਦੇ ਪਰਿਵਾਰਾਂ ਨੂੰ ਦਿਲੋਂ ਸ਼ਰਧਾਂਜਲੀ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੈਂਬਰਾਂ ਨੂੰ ਬਲ ਅਤੇ ਸਮਰਥਨ ਬਣਿਆ ਰਹੇ।

                  Image

                  Image

ਦੂਜੇ ਪਾਸੇ ਸਾਊਥ ਦੇ ਸੁਪਰਸਟਾਰ ਚਿਰੰਜੀਵੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਹਾਦਸਾ ਪ੍ਰਭਾਵਿਤ ਖੇਤਰ ਦੇ ਨੇੜੇ ਰਹਿਣ ਵਾਲੇ ਲੋਕ ਆਪਣਾ ਖੂਨਦਾਨ ਕਰਨ ਲਈ ਅੱਗੇ ਆਉਣ। ਅਦਾਕਾਰਾ ਪ੍ਰਿਆ ਆਨੰਦ ਨੇ ਵੀ ਟਵੀਟ ਕਰਕੇ ਇਸ ਹਾਦਸੇ ‘ਤੇ ਦੁੱਖ ਜਤਾਇਆ ਅਤੇ ਇਸ ਨੂੰ ਲਾਪਰਵਾਹੀ ਦਾ ਨਤੀਜਾ ਦੱਸਿਆ। ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਕਾਰਨ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿਚ ਆ ਗਈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਬਹਿੰਗਾ ਬਾਜ਼ਾਰ ਸਟੇਸ਼ਨ ‘ਤੇ ਸ਼ਾਮ 7.20 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਕੋਰੋਮੰਡਲ ਐਕਸਪ੍ਰੈਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ।