ਨਸ਼ੇ ਦੀ ਹਾਲਤ ''ਚ ਮਿਲਿਆ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੇਟਿਵ ਆਉਣ ਮਗਰੋਂ ਕੇਸ ਦਰਜ

ਨਸ਼ੇ ਦੀ ਹਾਲਤ ''ਚ ਮਿਲਿਆ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੇਟਿਵ ਆਉਣ ਮਗਰੋਂ ਕੇਸ ਦਰਜ

ਹਾਜੀਪੁਰ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ 'ਚ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਦੇ ਨਾਲ ਸ਼ੱਕੀ ਪੁਰਸ਼ਾ ਦੇ ਸੰਬੰਧ ’ਚ ਗਸ਼ਤ 'ਤੇ ਸਨ ਤਾਂ ਇਕ ਨੌਜਵਾਨ ਝਾੜੀਆ ਵਿੱਚ ਨਸ਼ੇ ਦੀ ਹਾਲਤ ਵਿਚ ਬੈਠਾ ਵਿਖਾਈ ਦਿੱਤਾ, ਜਿਸ ਨੂੰ ਏ. ਐੱਸ. ਆਈ. ਨੇ ਸਮੇਤ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਉਕਤ ਵਿਅਕਤੀ ਨੇ ਆਪਣਾ ਨਾਮ ਰਣਜੀਤ ਸਿੰਘ ਪੁੱਤਰ ਭੁੱਲਾ ਰਾਮ ਵਾਸੀ ਦਗਨ ਦੱਸਿਆ। ਪੁਲਸ ਵੱਲੋਂ ਰਣਜੀਤ ਸਿੰਘ ਨੂੰ ਕਾਬੂ ਕਰਕੇ ਸਿਵਲ ਹਸਪਤਾਲ ਮੁਕੇਰੀਆਂ ਤੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਰਿਪੋਰਟ ਪਾਜ਼ੇਟਿਵ ਆਉਣ 'ਤੇ ਥਾਣਾ ਹਾਜੀਪੁਰ ਵਿਖੇ ਰਣਜੀਤ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।