ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਕਾਂਗਰਸ ਸਮੇਤ 19 ਵਿਰੋਧੀ ਦਲਾਂ ਨੇ ਕੀਤਾ ਬਾਈਕਾਟ ਦਾ ਐਲਾਨ

ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਕਾਂਗਰਸ ਸਮੇਤ 19 ਵਿਰੋਧੀ ਦਲਾਂ ਨੇ ਕੀਤਾ ਬਾਈਕਾਟ ਦਾ ਐਲਾਨ

ਕਾਂਗਰਸ ਸਮੇਤ ਵਿਰੋਧੀ ਧਿਰ ਦੇ 19 ਦਲਾਂ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸੰਸਦ ਦੇ ਨਵੇਂ ਭਵਨ ਦੇ ਉਦਘਾਟਨ ਸਮਾਰੋਹ ਦਾ ਸਮੂਹਿਕ ਬਾਈਕਾਟ ਕਰਨਗੇ, ਕਿਉਂਕਿ ਇਸ ਸਰਕਾਰ 'ਚ ਸੰਸਦ ਤੋਂ ਲੋਕਤੰਤਰ ਦੀ ਆਤਮਾ ਨੂੰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਨੇ ਇਕ ਸੰਯੁਕਤ ਬਿਆਨ 'ਚ ਇਹ ਦੋਸ਼ ਵੀ ਲਗਾਇਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਦਘਾਟਨ ਸਮਾਰੋਹ ਤੋਂ ਦਰਕਿਨਾਰ ਕਰਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਕਰਨ ਦਾ ਫ਼ੈਸਲਾ ਲੋਕਤੰਤਰ 'ਤੇ ਸਿੱਧਾ ਹਮਲਾ ਹੈ।

                 Image

ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ, ਦਰਮੁਕ, ਸਮਾਜਵਾਦੀ ਪਾਰਟੀ, ਜਨਤਾ ਦਲ (ਯੂਨਾਈਟੇਡ), ਰਾਸ਼ਟਰੀ ਜਨਤਾ ਦਲ ਅਤੇ ਕਈ ਹੋਰ ਵਿਰੋਧੀ ਦਲਾਂ ਨੇ ਸੰਯੁਕਤ ਬਿਆਨ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਕਰਨਗੇ।