ਬਰੈਂਪਟਨ ‘ਚ ਦਰਦਨਾਕ ਸੜਕ ਹਾਦਸਾ, ਇੱਕ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀ

ਬਰੈਂਪਟਨ ‘ਚ ਦਰਦਨਾਕ ਸੜਕ ਹਾਦਸਾ, ਇੱਕ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀ

ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਨਿੱਜੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਪਿੱਛੋਂ ਜਾ ਟਕਰਾਈ, ਜਿਸ ਕਾਰਨ ਕਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਇੱਕ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਈ ਜਿਸ ਨੂੰ ਉਪਰੰਤ ਹਸਪਤਾਲ ਪਹੁੰਚਾਇਆ ਗਿਆ।

ਹਾਦਸੇ ਤੋਂ ਬਾਅਦ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।