ਇੰਗਲੈਂਡ ‘ਚ ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਇੰਗਲੈਂਡ ‘ਚ ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹੀ ਹੀ ਮੰਦਭਾਗੀ ਖਬਰ ਹੁਣ ਖੇਮਕਰਨ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਇੰਗਲੈਂਡ ਵਿਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੀ ਪਛਾਣ ਗੁਰਭੇਜ ਸਿੰਘ ਵਜੋਂ ਹੋਈ ਹੈ ਤੇ ਉਹ 3 ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ। ਗੁਰਭੇਜ ਲਗਭਗ 4 ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਲਏ ਵਿਦੇਸ਼ ਗਿਆ ਸੀ ਪਰ ਕਿਸੇ ਨੂੰ ਨਹੀਂ ਪਤਾ ਸੀ ਕਿ ਉਸ ਨਾਲ ਅਜਿਹਾ ਭਾਣਾ ਵਾਪਰ ਜਾਵੇਗਾ ਤੇ ਪੂਰਾ ਪਰਿਵਾਰ ਹੀ ਉਜੜ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਬੀਤੇ ਦਿਨੀਂ ਉਸ ਦੇ ਦੋਸਤਾਂ ਦਾ ਫੋਨ ਆਇਆ ਜਿਸ ਵਿਚ ਉਨ੍ਹਾਂ ਨੇ ਗੁਰਭੇਜ ਦੇ ਕਤਲ ਕੀਤੇ ਜਾਣ ਬਾਰੇ ਦੱਸਿਆ ਗਿਆ। ਇੰਗਲੈਂਡ ਦੇ ਸ਼ਹਿਰ ਸਾਊਥਹਾਲ ਵਿਚ ਕਿਸੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਗੁਰਭੇਜ ਦਾ ਕਤਲ ਕਰ ਦਿੱਤਾ। ਇੰਗਲੈਂਡ ਪੁਲਿਸ ਵੱਲੋਂ ਪੂਰੀ ਗੰਭੀਰਤਾ ਨਾਲ ਮਾਮਲੇਲ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਹਸਪਤਾਲ ਵਿਚ ਰੱਖਿਆ ਗਿਆ ਹੈ।

ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਦੀ ਮੰਗ ਹੈ ਕਿ ਗੁਰਭੇਜ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਨਿਭਾ ਸਕਣ।