ਤਰਨਤਾਰਨ ‘ਚ ਪੁਲਿਸ ਅਤੇ BSF ਵਲੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼,ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਤਰਨਤਾਰਨ ‘ਚ ਪੁਲਿਸ ਅਤੇ BSF ਵਲੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼,ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਤਰਨਤਾਰਨ ਪੁਲਿਸ ਵਲੋਂ ਬੀਐਸਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਸ ਦੇ ਕੋਲੋਂ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ ਅਤੇ 3 ਲੱਖ ਡਰੱਗ ਮਨੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

             Image

             Image

 

ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦਸਿਆ ਕਿ ਤਰਨਤਾਰਨ ਇਲਾਕੇ 'ਚ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਅੱਗੇ ਅਤੇ ਪਿੱਛੇ ਵਾਲੇ ਲਿੰਕ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਜਿਸ ਨਾਲ ਹੋਰ ਜ਼ਬਤੀਆਂ ਅਤੇ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।