ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ ਹੋਣਗੇ ਜਸਵੀਰ ਸਿੰਘ ਗੜ੍ਹੀ  

 ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ ਹੋਣਗੇ ਜਸਵੀਰ ਸਿੰਘ ਗੜ੍ਹੀ  

ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਗੜ੍ਹੀ ਬਸਪਾ ਪੰਜਾਬ ਦੇ ਮੁਖੀ ਹਨ।

ਬਹੁਜਨ ਸਮਾਜ ਪਾਰਟੀ ਵਲੋਂ ਪਹਿਲਾਂ ਐਲਾਨੇ ਗਏ 12 ਉਮੀਦਵਾਰਾਂ ਵਿਚ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ,  ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਸ਼ਾਮਲ ਹਨ।