ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਹੋਇ ਫਾਇਰਿੰਗ,ਇੱਕ ਨੌਜਵਾਨ ਜ਼ਖਮੀ

ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਹੋਇ ਫਾਇਰਿੰਗ,ਇੱਕ ਨੌਜਵਾਨ ਜ਼ਖਮੀ

ਮੰਗਲਵਾਰ ਸਵੇਰੇ ਕੋਰਟ ਕੰਪਲੈਕਸ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੇ ਬਾਹਰ ਗੋਲ਼ੀ ਚੱਲ ਗਈ। ਇਸ ਘਟਨਾ ਦੌਰਾਨ ਹਿਮਾਂਸ਼ੂ ਨਾਂ ਦਾ ਨੌਜਵਾਨ ਫੱਟੜ ਹੋ ਗਿਆ। ਸੂਚਨਾ ਤੋਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਿਮਾਂਸ਼ੂ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਕ ਮਾਮਲੇ 'ਚ ਤਰੀਕ ਭੁਗਤਣ ਆਇਆ ਸੀ। ਇਸੇ ਦੌਰਾਨ ਦੂਸਰੀ ਧਿਰ ਨੇ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਹਿਮਾਂਸ਼ੂ ਦੇ ਲੱਗੀ ਤੇ ਉਹ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਇਲਾਜ ਲਈ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ।

                                    Image

ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਦੇ ਵੱਡੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਉਨ੍ਹਾਂ ‘ਤੇ ਫਾਇ.ਰਿੰਗ ਕੀਤੀ ਗਈ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਗੋ.ਲੀਆਂ ਦੇ ਤਿੰਨ ਖੋਲ ਬਰਾਮਦ ਹੋਏ ਹਨ। ਮੌਕੇ ‘ਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਪਹੁੰਚ ਚੁੱਕੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।