ਭਾਜਪਾ ਨੇਤਾ ''ਤੇ ਅੰਮ੍ਰਿਤਸਰ ''ਚ ਚੱਲੀਆਂ ਤਾਬੜਤੋੜ ਗੋਲ਼ੀਆਂ। 

ਭਾਜਪਾ ਨੇਤਾ ''ਤੇ ਅੰਮ੍ਰਿਤਸਰ ''ਚ ਚੱਲੀਆਂ ਤਾਬੜਤੋੜ ਗੋਲ਼ੀਆਂ। 

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਭਾਜਪਾ ਐੱਸ. ਸੀ. ਮੋਰਚਾ ਦੇ ਆਗੂ ਬਲਵਿੰਦਰ ਗਿੱਲ ਨੂੰ ਮੁਹੱਲਾ ਜੋਤੀਸਰ ਵਿਖੇ ਗੋਲ਼ੀਆਂ ਮਾਰੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਹਮਲਾਵਰਾਂ ਨੇ ਉਨ੍ਹਾਂ 'ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਡੀ. ਐੱਸ. ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਭੇਜਿਆ ਗਿਆ ਹੈ। ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਪੁਲਸ ਘਟਨਾ ਦੀ ਜਾਣਕਾਰੀ ਪ੍ਰਾਪਤ ਕਰ ਰਹੀ ਹੈ, ਜਾਂਚ ਵਿੱਚ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਪੁਲਸ ਮੁਤਾਬਕ ਭਾਜਪਾ ਆਗੂ ਆਪਣੇ ਘਰ ਆਰਾਮ 'ਚ ਕਰ ਰਿਹਾ ਸੀ, ਉਦੋਂ ਬਾਈਕ ਸਵਾਰ ਅਣਪਛਾਤੇ ਅਨਸਰਾਂ ਨੇ ਉਨ੍ਹਾਂ ਦੇ ਘਰ ਦੀ ਬੈੱਲ ਵਜਾਈ ਤੇ ਜਿਵੇਂ ਹੀ ਭਾਜਪਾ ਆਗੂ ਨੇ ਗੇਟ ਖੋਲ੍ਹਿਆ ਤਾਂ ਮੁਲਜ਼ਮਾਂ ਨੇ ਉਨ੍ਹਾਂ ਦੇ ਮੂੰਹ 'ਤੇ ਗੋਲ਼ੀ ਮਾਰ ਦਿੱਤੀ। ਜਾਣਕਾਰੀ ਅਨੁਸਾਰ ਗੋਲ਼ੀ ਜਬਾੜੇ 'ਚੋਂ ਆਰ-ਪਾਰ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬਾਈਕ 'ਤੇ ਫਰਾਰ ਹੋ ਗਏ। ਗੋਲ਼ੀ ਦੀ ਆਵਾਜ਼ ਸੁਣਦੇ ਹੀ ਪਰਿਵਾਰ ਅਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਆਸ-ਪਾਸ ਦੇ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲਣ ਲੱਗੀ ਹੋਈ ਹੈ।