- Updated: April 01, 2024 12:25 PM
ਜੰਡਿਆਲਾ ਗੁਰੂ ਸਥਿਤ ਤਰਨ ਤਾਰਨ ਸੜਕ 'ਤੇ ਪਿੰਡ ਬੰਡਾਲਾ ਦੇ ਕੋਲ ਦੋ ਅਣਪਛਾਤੇ ਵਿਅਕਤੀਆਂ ਵਲੋਂ ਆਨੰਦਪੁਰ ਸਾਹਿਬ ਟਰੈਕਟਰ ਟਰਾਲੀ ਰਾਹੀਂ ਸੰਗਤ ਨੂੰ ਲੈ ਕੇ ਜਾ ਰਹੇ ਪਿੰਡ ਦਉਕੇ ਦੇ ਨੌਜਵਾਨ 'ਤੇ ਗੋਲੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ। ਮਿਲੀ ਜਾਣਕਾਰੀ ਅਨੁਸਾਰ ਜੱਜਬੀਰ ਸਿੰਘ ਨੌਜਵਾਨ ਟਰੈਕਟਰ ਚਲਾ ਰਿਹਾ ਸੀ ਅਤੇ ਬਾਕੀ ਸੰਗਤ ਟਰਾਲੀ ਵਿਚ ਬੈਠੀ ਸੀ।
ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ, ਜੋ ਨੌਜਵਾਨ ਦੇ ਵੱਜੀਆਂ ਹਨ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਗੋਲ਼ੀਆਂ ਲੱਗਣ ਕਾਰਣ ਜ਼ਖ਼ਮੀ ਨੌਜਵਾਨ ਦੀ ਮੌਤ ਹੋ ਗਈ ਹੈ। ਵਾਰਦਾਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।