ਪੰਜਾਬ ''ਚ ਦੇਰ ਰਾਤ ਘਰ ''ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ ''ਚ ਦੇਰ ਰਾਤ ਘਰ ''ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬੀਤੀ ਦੇਰ ਰਾਤ ਫ਼ਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ-13 ’ਚ ਸਥਿਤ ਇਕ ਘਰ ’ਤੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਦੌਰਾਨ ਘਰ ’ਚ ਰਹਿੰਦੇ ਪਰਿਵਾਰ ਵੱਲੋਂ ਗੋਲੀ ਚਲਾਉਣ ਵਾਲਿਆਂ ’ਤੇ ਪਥਰਾਅ ਵੀ ਕੀਤਾ ਗਿਆ, ਜਿਸ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਸੰਬੰਧਤ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਫ਼ਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ-13 ’ਚ 15 ਤੋਂ 20 ਵਿਅਕਤੀਆਂ ਵੱਲੋਂ ਸਾਜਨ ਵਾਸੀ ਵਾਰਡ ਨੰਬਰ 13 ਫ਼ਤਿਹਗੜ੍ਹ ਚੂੜੀਆਂ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।