ਪੰਜਾਬ ‘ਚ  ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, 6 ਦੀ ਹੋਈ ਮੌਤ

ਪੰਜਾਬ ‘ਚ  ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, 6 ਦੀ ਹੋਈ ਮੌਤ

ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਬੱਚੇ ਅਤੇ ਔਰਤਾਂ ਸ਼ਾਮਲ ਹਨ। ਇਹ ਹਾਦਸਾ ਦੇਰ ਰਾਤ ਵਾਪਰਿਆ। ਜ਼ਖਮੀਆਂ ਨੂੰ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਹਿੰਮਤਪੁਰਾ ਨੇੜੇ ਬੱਸ ਵਿੱਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ। ਬੱਸ ਵਿੱਚ ਬੈਠੇ ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਪਲਟਣ ਤੋਂ ਬਾਅਦ ਉਸ ਵਿਚ ਅਚਾਨਕ ਕਰੰਟ ਆ ਗਿਆ।

                                      Image

ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। 12 ਜ਼ਖਮੀਆਂ ਨੂੰ ਮੋਰਿੰਡਾ ਅਤੇ 9 ਨੂੰ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ। ਬੱਸ ਨੂੰ ਸਾਈਡ ‘ਤੇ ਲਿਜਾਇਆ ਗਿਆ। ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਬੱਸ ਵਿੱਚ ਸਵਾਰ ਸ਼ਰਧਾਲੂ ਬੱਸੀ ਪਠਾਣਾ ਨੇੜੇ ਪਿੰਡ ਮੈਣ ਮਾਜਰੀ ਦੇ ਸਨ।

SSP ਡਾ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਹਾਦਸਾ ਦੇਰ ਰਾਤ ਵਾਪਰਿਆ। ਮੈਣ ਮਾਜਰਾ ਪੁਲ ਵਿਚ ਜਿਥੇ ਸ਼ਰਧਾਲੂਆਂ ਨੇ ਉਤਰਨਾ ਸੀ ਉਹ ਸਿਰਫ 1.5 ਕਿਲੋਮੀਟਰ ਦੀ ਦੂਰੀ ‘ਤੇ ਸੀ।ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਨਿਵਾਸੀ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪਿੰਡ ਵਾਸੀਆਂ ਨੇ ਬਚਾਅ ਕਾਰਜ ਵਿੱਚ ਸਹਾਇਤਾ ਕੀਤੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ। ਸੀਨੀਅਰ ਪੁਲਿਸ ਅਧਿਕਾਰੀ ਰਾਤ ਨੂੰ ਮੌਕੇ ‘ਤੇ ਪਹੁੰਚੇ। ਪਿੰਡ ਵਾਸੀਆਂ ਨੇ ਵੀ ਬਚਾਅ ਕਾਰਜ ਵਿੱਚ ਸਹਾਇਤਾ ਕੀਤੀ।