- Updated: April 08, 2026 06:36 PM
ਗੁਰਦਾਸਪੁਰ ਦੇ ਬਬਰੀ ਬਾਈਪਾਸ ਚੌਕ ਵਿਚ ਇਕ ਤੇਜ਼ ਰਫਤਾਰ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਦੂਸਰੇ ਪਾਸੇ ਜਾਂਦੀ ਕਾਰ ਉੱਪਰ ਪਲਟ ਗਈ। ਜਿਸ ਕਾਰਨ ਬੱਸ ਵਿਚ ਸਵਾਰ ਕਈ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਮੌਕੇ 'ਤੇ ਕਾਰ ਸਵਾਰ ਵਾਲ ਵਾਲ ਬਚਿਆ ਹੈ। ਇਸ ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਲੋਕਾਂ ਵਲੋਂ ਸਵਾਰੀਆਂ ਨੂੰ ਬੱਸ ਤੋਂ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਅਤੇ ਨਾਲ ਦੇ ਹਸਪਤਾਲਾਂ ਵਿਚ ਪਹੁੰਚਾਇਆ ਗਿਆ।