ਭਿਆਨਕ ਸੜਕ ਹਾਦਸਾ ਵਾਪਰਿਆ ਕੈਨੇਡਾ ''ਚ , 15 ਲੋਕਾਂ ਦੀ ਹੋਈ ਦਰਦਨਾਕ ਮੌਤ। 

 ਭਿਆਨਕ ਸੜਕ ਹਾਦਸਾ ਵਾਪਰਿਆ ਕੈਨੇਡਾ ''ਚ , 15 ਲੋਕਾਂ ਦੀ ਹੋਈ ਦਰਦਨਾਕ ਮੌਤ। 

ਕੈਨੇਡੀਅਨ ਸੂਬੇ ਮੈਨੀਟੋਬਾ ਦੇ ਇੱਕ ਦਿਹਾਤੀ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਹਾਈਵੇਅ ਚੌਰਾਹੇ ਉੱਤੇ ਬਜ਼ੁਰਗਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੈਮੀ-ਟ੍ਰੇਲਰ ਟਰੱਕ ਨਾਲ ਟਕਰਾ ਗਈ, ਜਿਸ ਵਿੱਚ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।

                         Image

ਮੈਨੀਟੋਬਾ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਦੇ ਕਮਾਂਡਿੰਗ ਅਫਸਰ ਰੌਬ ਹਿੱਲ ਨੇ ਕਿਹਾ ਕਿ ਬੱਸ ਵਿੱਚ 25 ਲੋਕ ਸਵਾਰ ਸਨ। 10 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਰੌਬ ਨੇ ਕਿਹਾ ਕਿ ਇਹ ਬਹੁਤ ਦੁੱਖ ਦਾ ਦਿਨ ਹੈ, ਇਸ ਦਿਨ ਨੂੰ ਕੈਨੇਡਾ ਭਰ ਵਿੱਚ ਇੱਕ ਵੱਡੇ ਹਾਦਸੇ ਵਜੋਂ ਕੋਈ ਨਹੀਂ ਭੁੱਲ ਸਕਦਾ।

                          Image

ਪੁਲਸ ਨੇ ਅੱਗੇ ਦੱਸਿਆ ਕਿ ਇਹ ਘਟਨਾ ਵਿਨੀਪੈਗ ਦੇ ਪੱਛਮ ਵਿਚ ਕਾਰਬੇਰੀ ਕਸਬੇ ਦੇ ਨੇੜੇ ਵਾਪਰੀ, ਜਦੋਂ ਡਾਉਫਿਨ ਸ਼ਹਿਰ ਤੋਂ ਸੀਨੀਅਰ ਨਾਗਰਿਕਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਹਾਈਵੇਅ 'ਤੇ ਲੇਨ ਪਾਰ ਕਰਦੇ ਸਮੇਂ ਟਰੱਕ ਨੇ ਟੱਕਰ ਮਾਰ ਦਿੱਤੀ।