- Updated: June 16, 2025 02:41 PM
ਲੁਧਿਆਣਾ ਪੱਛਮੀ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਅਤੇ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਸ਼ਮੂਲੀਅਤ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭੁਪੇਸ਼ ਬਘੇਲ ਅਤੇ ਹੋਰ ਪ੍ਰਮੁੱਖ ਪਾਰਟੀ ਮੈਂਬਰਾਂ ਦੀ ਮੌਜੂਦਗੀ ਵਿਚ ਹੋਈ।