- Updated: October 28, 2026 12:47 PM
ਪੰਜਾਬ ਸਰਕਾਰ ਨੇ ਸਪੈਸ਼ਲ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ। ਬੈਠਕ 31 ਅਕਤੂਬਰ ਸ਼ਨੀਵਾਰ ਨੂੰ ਹੋਵੇਗੀ। ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
