ਕੈਬਨਿਟ ਮੰਤਰੀ ਧਾਲੀਵਾਲ ਦਾ ਠੱਗ ਟ੍ਰੈਵਲ ਏਜੰਟਾਂ ਨੂੰ ਲੈ ਕੇ ਆਇਆ ਅਹਿਮ ਬਿਆਨ,ਟ੍ਰੈਵਲ ਏਜੰਟਾਂ ਦੀ ਸੂਚੀ ਹੋ ਰਹੀ ਤਿਆਰ।

ਕੈਬਨਿਟ ਮੰਤਰੀ ਧਾਲੀਵਾਲ ਦਾ ਠੱਗ ਟ੍ਰੈਵਲ ਏਜੰਟਾਂ ਨੂੰ ਲੈ ਕੇ ਆਇਆ ਅਹਿਮ ਬਿਆਨ,ਟ੍ਰੈਵਲ ਏਜੰਟਾਂ ਦੀ ਸੂਚੀ ਹੋ ਰਹੀ ਤਿਆਰ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੀਬੀਆ ’ਚ ਮਾਰੇ ਗਏ ਪਿੰਡ ਭੁੱਖੜੀ ਦੇ ਨੌਜਵਾਨ ਦੇ ਘਰ ਪੁੱਜ ਕੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਸਨ। ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੀਬੀਆ ਸਰਕਾਰ ਨਾਲ ਗੱਲਬਾਤ ਕਰ ਕੇ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਟੋਨੀ ਦੇ ਨਾਲ ਲੀਬੀਆ ਗਏ ਉਸ ਦੇ ਦੋ ਹੋਰ ਰਿਸ਼ਤੇਦਾਰਾਂ ਨੂੰ ਵੀ ਭਾਰਤ ਲਿਆਉਣ ਲਈ ਲੀਬੀਆ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਉਕਤ ਨੌਜਵਾਨਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਕੇ ਡੌਂਕੀ ਰਾਹੀਂ ਵਿਦੇਸ਼ ਭੇਜਣ ਵਾਲੇ ਏਜੰਟ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੈਸਿਆਂ ਦੇ ਲਾਲਚ ਵਿਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾਉਣ ਵਾਲੇ ਠੱਗ ਟਰੈਵਲ ਏਜੰਟਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਮੰਤਰੀ ਧਾਲੀਵਾਲ ਨੇ ਇਹੋ ਜਿਹੇ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।