ਕੈਨੇਡਾ ਨੇ ਟਰੰਪ ਦੇ ਡਿਪੋਰਟ ਐਕਸ਼ਨ ਦਰਮਿਆਨ ਦਿੱਤੀ ਖੁਸ਼ਖਬਰੀ, PR ਲਈ ਅਰਜ਼ੀਆਂ ਮੰਗੀਆਂ

ਕੈਨੇਡਾ ਨੇ ਟਰੰਪ ਦੇ ਡਿਪੋਰਟ ਐਕਸ਼ਨ ਦਰਮਿਆਨ ਦਿੱਤੀ ਖੁਸ਼ਖਬਰੀ, PR ਲਈ ਅਰਜ਼ੀਆਂ ਮੰਗੀਆਂ

ਕੈਨੇਡਾ ਵਿੱਚ ਸੈਟਲ ਹੋਣ ਦੇ ਚਾਹਵਾਨ ਵਿਦੇਸ਼ੀਆਂ ਖ਼ਾਸ ਕਰ ਕੇ ਭਾਰਤੀਆਂ ਲਈ ਚੰਗੀ ਖ਼ਬਰ ਹੈ। ਦਰਅਸਲ ਕੈਨੇਡੀਅਨ ਸਰਕਾਰ ਨੇ ਆਪਣੇ ਕੈਨੇਡੀਅਨ ਐਕਸਪੀਰੀਅੰਸ ਕਲਾਸ (CEC) ਪ੍ਰੋਗਰਾਮ ਦੇ ਤਹਿਤ ਵਿਦੇਸ਼ੀ ਨਾਗਰਿਕਾਂ ਲਈ ਸਥਾਈ ਨਿਵਾਸ ਪ੍ਰਾਪਤ ਕਰਨ ਦੇ ਮੌਕੇ ਖੋਲ੍ਹ ਦਿੱਤੇ ਹਨ। ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ 5 ਫਰਵਰੀ ਨੂੰ ਐਕਸਪ੍ਰੈਸ ਐਂਟਰੀ ਸਿਸਟਮ ਰਾਹੀਂ ਕੈਨੇਡੀਅਨ ਐਕਸਪੀਰੀਅੰਸ ਕਲਾਸ (CEC) ਸ਼੍ਰੇਣੀ ਦੇ ਤਹਿਤ 4000 ਵਿਅਕਤੀਆਂ ਨੂੰ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਸੱਦਾ ਦਿੱਤਾ ਹੈ।  ਕੈਨੇਡਾ ਵਿੱਚ ਸੈਟਲ ਹੋਣ ਦੇ ਚਾਹਵਾਨ ਵਿਦੇਸ਼ੀ ਨਾਗਰਿਕ CEC ਰਾਹੀਂ ਸਥਾਈ ਨਿਵਾਸੀ ਦਾ ਦਰਜਾ ਹਾਸਲ ਕਰ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਨੂੰ CEC ਤਹਿਤ ਸੱਦਾ ਦਿੱਤਾ ਗਿਆ ਹੈ, ਉਨ੍ਹਾਂ ਕੋਲ ਕੈਨੇਡਾ PR ਲਈ ਅਰਜ਼ੀ ਜਮ੍ਹਾ ਕਰਨ ਲਈ 60 ਦਿਨ ਦਾ ਸਮਾਂ ਹੁੰਦਾ ਹੈ। ਜੇਕਰ ਆਖਰੀ ਮਿਤੀ ਖੁੰਝ ਜਾਂਦੀ ਹੈ ਤਾਂ ਅਰਜ਼ੀ ਵੈਧ ਨਹੀਂ ਹੋਵੇਗੀ।

ਕੈਨੇਡੀਅਨ ਐਕਸਪੀਰੀਅੰਸ ਕਲਾਸ (CEC) ਕੈਨੇਡਾ ਦੇ ਐਕਸਪ੍ਰੈਸ ਐਂਟਰੀ ਪ੍ਰੋਗਰਾਮ ਦੇ ਤਹਿਤ ਆਵਾਸ ਕਰਨ ਦੇ ਸਭ ਤੋਂ ਤੇਜ਼ ਤਰੀਕਿਆਂ ਵਿੱਚੋਂ ਇੱਕ ਹੈ। ਇਹ ਉਹਨਾਂ ਕਾਮਿਆਂ ਲਈ ਤਿਆਰ ਕੀਤੀ ਗਈ ਪ੍ਰਕਿਰਿਆ ਹੈ ਜਿਨ੍ਹਾਂ ਕੋਲ ਕੈਨੇਡਾ ਵਿੱਚ ਕੰਮ ਦਾ ਤਜਰਬਾ ਹੈ ਅਤੇ ਉਹ ਕੈਨੇਡਾ ਦੇ ਪੱਕੇ ਨਿਵਾਸੀ ਬਣਨਾ ਚਾਹੁੰਦੇ ਹਨ।'

ਐਕਸਪ੍ਰੈਸ ਐਂਟਰੀ ਸਿਸਟਮ ਕੈਨੇਡਾ ਵਿੱਚ ਸਥਾਈ ਨਿਵਾਸ ਦੀ ਮੰਗ ਕਰਨ ਵਾਲੇ ਹੁਨਰਮੰਦ ਪ੍ਰਵਾਸੀਆਂ ਲਈ ਹੈ। ਇਹ ਪ੍ਰੋਗਰਾਮ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਫੈਡਰਲ ਸਕਿਲਡ ਵਰਕਰ ਪ੍ਰੋਗਰਾਮ, ਕੈਨੇਡੀਅਨ ਐਕਸਪੀਰੀਅੰਸ ਕਲਾਸ, ਫੈਡਰਲ ਸਕਿਲਡ ਟਰੇਡ ਪ੍ਰੋਗਰਾਮ ਅਤੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PNP) ਸ਼ਾਮਲ ਹਨ। ਕੈਨੇਡਾ ਵਿੱਚ ਸੈਟਲ ਹੋਣ ਦੀ ਇੱਛਾ ਰੱਖਣ ਵਾਲੇ ਵਿਦੇਸ਼ੀ ਐਕਸਪ੍ਰੈਸ ਐਂਟਰੀ ਪ੍ਰਕਿਰਿਆ ਅਧੀਨ ਇਨ੍ਹਾਂ 3 ਇਮੀਗ੍ਰੇਸ਼ਨ ਪ੍ਰੋਗਰਾਮਾਂ ਵਿੱਚੋਂ ਕਿਸੇ ਵਿੱਚ ਵੀ ਅਰਜ਼ੀ ਦੇ ਸਕਦੇ ਹਨ।