- Updated: November 05, 2024 09:20 AM
ਖ਼ਾਲਿਸਤਾਨੀ ਕੱਟੜਪੰਥੀਆਂ ਦੁਆਰਾ ਮੰਦਰ 'ਤੇ ਹਮਲੇ ਤੋਂ ਇਕ ਦਿਨ ਬਾਅਦ, ਦੇਸ਼ ਵਿਚ ਹਿੰਦੂ ਮੰਦਰਾਂ 'ਤੇ ਵਾਰ-ਵਾਰ ਹੋ ਰਹੇ ਹਮਲਿਆਂ ਦੇ ਵਿਰੋਧ ਵਿਚ ਸੋਮਵਾਰ ਸ਼ਾਮ (ਸਥਾਨਕ ਸਮੇਂ) ਨੂੰ ਇਕ ਹਜ਼ਾਰ ਤੋਂ ਵੱਧ ਕੈਨੇਡੀਅਨ ਹਿੰਦੂਆਂ ਨੇ ਬਰੈਂਪਟਨ, ਕੈਨੇਡਾ ਵਿਚ ਹਿੰਦੂ ਸਭਾ ਮੰਦਰ ਦੇ ਬਾਹਰ ਇਕੱਠੇ ਹੋ ਕੇ ਇਕਜੁੱਟਤਾ ਪ੍ਰਗਟਾਵਾ ਕੀਤਾ। ਇਸ ਵਿਰੋਧ ਪ੍ਰਦਰਸ਼ਨ ਰਾਹੀਂ ਕੈਨੇਡੀਅਨ ਸਿਆਸਤਦਾਨਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਖ਼ਾਲਿਸਤਾਨੀ ਅਨਸਰਾਂ ਨੂੰ ਹੋਰ ਸਮਰਥਨ ਨਾ ਦੇਣ ਲਈ ਦਬਾਅ ਪਾਇਆ।
ਕੁਲੀਸ਼ਨ ਆਫ ਹਿੰਦੂਸ ਆਫ ਨਾਰਥ ਅਮਰੀਕਾ (CoHNA) ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਸ ਦੇ ਵੇਰਵੇ ਸਾਂਝੇ ਕੀਤੇ ਗਏ। CoHNA ਨੇ ਦੀਵਾਲੀ ਵੀਕੈਂਡ ਦੌਰਾਨ ਕੈਨੇਡਾ ਭਰ ਵਿਚ ਹਿੰਦੂ ਮੰਦਰਾਂ 'ਤੇ ਹੋਏ ਕਈ ਹਮਲਿਆਂ ਨੂੰ ਉਜਾਗਰ ਕੀਤਾ ਅਤੇ ਦੇਸ਼ ਵਿਚ "ਹਿੰਦੂ ਫੋਬੀਆ" ਨੂੰ ਰੋਕਣ ਲਈ ਕਿਹਾ।
ਦੱਸ ਦਈਏ ਕਿ ਐਤਵਾਰ ਨੂੰ ਟੋਰਾਂਟੋ ਦੇ ਨੇੜੇ, ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਦੇ ਇਕ ਭਾਰਤੀ ਕੌਂਸਲਰ ਕੈਂਪ ਵਿਚ "ਹਿੰਸਕ ਵਿਘਨ" ਦੇਖਿਆ ਗਿਆ। ਹਮਲਿਆਂ ਤੋਂ ਬਾਅਦ, ਕੈਨੇਡਾ ਵਿਚ ਹਿੰਦੂ ਭਾਈਚਾਰੇ ਲਈ ਕੰਮ ਕਰਨ ਵਾਲੀ ਇਕ ਗੈਰ-ਲਾਭਕਾਰੀ ਸੰਸਥਾ ਹਿੰਦੂ ਕੈਨੇਡੀਅਨ ਫਾਊਂਡੇਸ਼ਨ ਨੇ ਮੰਦਰ 'ਤੇ ਹਮਲੇ ਦਾ ਇਕ ਵੀਡੀਓ ਸਾਂਝਾ ਕੀਤਾ ਅਤੇ ਕਿਹਾ ਕਿ ਖ਼ਾਲਿਸਤਾਨੀ ਅੱਤਵਾਦੀਆਂ ਨੇ ਬੱਚਿਆਂ ਅਤੇ ਔਰਤਾਂ 'ਤੇ ਹਮਲਾ ਕੀਤਾ।