ਕੈਨੇਡਾ ਦੇ ਸਰੀ ''ਚ ਦਰਦਨਾਕ ਸੜਕ ਹਾਦਸੇ ''ਚ ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ

ਕੈਨੇਡਾ ਦੇ ਸਰੀ ''ਚ ਦਰਦਨਾਕ ਸੜਕ ਹਾਦਸੇ ''ਚ ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ

ਪੰਜਾਬੀਆ ਦੀ ਸੰਘਣੀ ਵਸੋਂ ਵਾਲੇ  ਸ਼ਹਿਰ ਸਰੀ  ਵਿੱਚ ਸ਼ੁੱਕਰਵਾਰ ਸ਼ਾਮ ਇੱਕ ਪੈਦਲ ਚੱਲ ਰਹੀ ਨੌਜਵਾਨ ਔਰਤ ਨੂੰ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖਬਰ ਹੈ। ਇਹ ਇੱਕ ਹਫ਼ਤੇ ਦੇ ਅੰਦਰ ਸਰੀ ਵਿੱਚ ਵਾਪਰਨ ਵਾਲੀ ਤੀਸਰੀ ਘਟਨਾ ਸੀ

ਪੁਲਸ ਮੁਤਾਬਕ ਇਹ ਹਾਦਸਾ ਸੀਡਰ ਹਿਲਜ਼ ਇਲਾਕੇ ਵਿੱਚ ਵਾਪਰਿਆ, ਜਿੱਥੇ ਤਕਰੀਬਨ 22 ਸਾਲਾ ਔਰਤ ਨੂੰ  ਵਾਹਨ ਨੇ ਟੱਕਰ ਮਾਰ ਦਿੱਤੀ। ਇਹ ਘਟਨਾ ਰਾਤ 9:30 ਵਜੇ ਦੇ ਕਰੀਬ 128 ਸਟਰੀਟ ਅਤੇ 96 ਐਵਨਿਊ ਨਜਦੀਕ ਵਾਪਰੀ। ਹਾਦਸੇ ਤੋਂ ਤੁਰੰਤ ਬਾਅਦ ਪੀੜਤਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਪੁਲਸ ਨੇ ਵਾਹਨ ਚਾਲਕ ਨੂੰ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।