ਕੁੜੀ ਨੂੰ ਕੈਨੇਡਾ ਭੇਜਣ ਲਈ ਇੰਗਲੈਂਡ ਤੋਂ ਵਾਪਸ ਬੁਲਾਇਆ , ਮਾਰੀ 15 ਲੱਖ ਦੀ ਠੱਗੀ

ਕੁੜੀ ਨੂੰ ਕੈਨੇਡਾ ਭੇਜਣ ਲਈ ਇੰਗਲੈਂਡ ਤੋਂ ਵਾਪਸ ਬੁਲਾਇਆ , ਮਾਰੀ 15 ਲੱਖ ਦੀ ਠੱਗੀ

ਪਟਿਆਲਾ ਤੋਂ ਇਕ ਅਨੋਖਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਇੰਗਲੈਂਡ ਤੋਂ ਬੁਲਾ ਕੇ ਕੈਨੇਡਾ ਭੇਜਣ ਦੇ ਨਾਂ ’ਤੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਗੁਰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਨੰਨਾਨਸੂ ਥਾਣਾ ਸਦਰ ਪਟਿਆਲਾ ਖਿਲਾਫ 406, 420, 506 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ।

ਇਸ ਮਾਮਲੇ ’ਚ ਸਿਮਰਨ ਸੂਦ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੀਪ ਸਿੰਘ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇੰਗਲੈਂਡ ਤੋਂ ਵਾਪਸ ਬੁਲਾ ਲਿਆ। ਹੋਟਲ ’ਚ ਬੁਲਾ ਕੇ ਉਸ ਨੂੰ ਡਰਿੰਕ ਪਿਲਾ ਕੇ ਉਸ ਨਾਲ ਸਰੀਰਕ ਸੋਸ਼ਣ ਕੀਤਾ ਅਤੇ ਬਾਅਦ ’ਚ ਵੀ ਸਰੀਰਕ ਸ਼ੋਸ਼ਣ ਕਰਦਾ ਰਿਹਾ।

ਸ਼ਿਕਾਇਤਕਰਤਾ ਮੁਤਾਬਕ ਉਸ ਤੋਂ 4000 ਪੌਂਡ ਵੀ ਲੈ ਲਏ। ਬਾਅਦ ’ਚ 10,50,000 ਰੁਪਏ ਹੋਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੈ ਲਏ। ਸ਼ਿਕਾਇਤਕਰਤਾ ਮੁਤਾਬਕ ਉਸ ਦਾ ਨਕਲੀ ਆਧਾਰ ਕਾਰਡ ਬਣਾ ਕੇ ਪਤੀ ਬਣ ਕੇ ਉਸ ਨਾਲ ਰਹਿਣ ਲੱਗ ਪਿਆ। ਇਸ ਤਰ੍ਹਾਂ ਲੜਕੀ ਨੇ ਦੋਸ਼ ਲਾਇਆ ਕਿ ਗੁਰਦੀਪ ਸਿੰਘ ਨੇ ਉਸ ਨਾਲ ਕਰੀਬ 15 ਲੱਖ ਰੁਪਏ ਦੀ ਧੋਖਾਦੇਹੀ ਕੀਤੀ ਹੈ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।