ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ ਨੂੰ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ,ਠੀਕ ਹੋਣ ਤੱਕ ਭਾਰਤ ਹੀ ਰਹੇਗਾ ਵਫ਼ਦ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ ਨੂੰ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ,ਠੀਕ ਹੋਣ ਤੱਕ ਭਾਰਤ ਹੀ ਰਹੇਗਾ ਵਫ਼ਦ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ 'ਚ ਤਕਨੀਕੀ ਖਰਾਬੀ ਆ ਗਈ ਹੈ। ਜਹਾਜ਼ ਦੀ ਸਮੱਸਿਆ ਦਾ ਹੱਲ ਹੋਣ ਤੱਕ ਕੈਨੇਡੀਅਨ ਵਫ਼ਦ ਭਾਰਤ 'ਚ ਰਹੇਗਾ। ਫਿਲਹਾਲ ਜਹਾਜ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇੰਜੀਨੀਅਰਿੰਗ ਟੀਮ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਵਿਸ਼ੇਸ਼ ਜਹਾਜ਼ ਉਡਾਣ ਭਰ ਸਕੇਗਾ। ਇੰਜੀਨੀਅਰਾਂ ਦਾ ਕਹਿਣਾ ਹੈ ਕਿ ਜਹਾਜ਼ 'ਚ ਆਈ ਖਰਾਬੀ ਰਾਤੋ-ਰਾਤ ਠੀਕ ਨਹੀਂ ਕੀਤੀ ਜਾ ਸਕਦੀ।

                        Image

ਦਿੱਲੀ ਦੇ ਹਵਾਈ ਅੱਡੇ ਦੇ ਸੂਤਰਾਂ ਅਨੁਸਾਰ, "ਕੈਨੇਡੀਅਨ ਪ੍ਰਧਾਨ ਮੰਤਰੀ ਦੇ ਇਕ ਵਿਸ਼ੇਸ਼ ਜਹਾਜ਼ ਵਿੱਚ ਤਕਨੀਕੀ ਖਰਾਬੀ ਪੈਦਾ ਹੋ ਗਈ ਹੈ ਅਤੇ ਉਹ ਉਡਾਣ ਭਰਨ ਵਾਲਾ ਨਹੀਂ ਹੈ।" ਕੈਨੇਡੀਅਨ ਪੀਐੱਮ ਟਰੂਡੋ ਅਤੇ ਉਨ੍ਹਾਂ ਦਾ ਪੂਰਾ ਵਫ਼ਦ ਭਾਰਤ ਵਿੱਚ ਜੀ-20 ਸੰਮੇਲਨ 'ਚ ਸ਼ਾਮਲ ਹੋਇਆ ਸੀ ਅਤੇ 2 ਦਿਨਾਂ ਦੇ ਦੌਰੇ ਤੋਂ ਬਾਅਦ ਵਾਪਸ ਕੈਨੇਡਾ ਲਈ ਉਡਾਣ ਭਰਨ ਵਾਲਾ ਸੀ ਪਰ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਨੂੰ ਦਿੱਲੀ ਵਿੱਚ ਹੀ ਰੁਕਣਾ ਪਿਆ।

ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦਾ ਪੂਰਾ ਵਫ਼ਦ ਬਦਲਵੇਂ ਪ੍ਰਬੰਧ ਕੀਤੇ ਜਾਣ ਤੱਕ ਭਾਰਤ ਵਿੱਚ ਹੀ ਰਹੇਗਾ। ਜਸਟਿਨ ਟਰੂਡੋ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਸ਼ੁੱਕਰਵਾਰ ਨੂੰ ਭਾਰਤ ਪਹੁੰਚੇ। 2 ਰੋਜ਼ਾ ਜੀ-20 ਨੇਤਾਵਾਂ ਦੇ ਸਿਖਰ ਸੰਮੇਲਨ ਦੀ ਸਮਾਪਤੀ 'ਤੇ ਟਰੂਡੋ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਕੈਨੇਡਾ ਲਈ ਮਹੱਤਵਪੂਰਨ ਭਾਈਵਾਲ ਹੈ ਅਤੇ ਅਸੀਂ ਇਸ ਦਿਸ਼ਾ 'ਚ ਕੰਮ ਕਰਨਾ ਜਾਰੀ ਰੱਖਾਂਗੇ।