ਪੰਜਾਬ ''ਚ ਹੁਸ਼ਿਆਰਪੁਰ ਤੋਂ ਬਸਪਾ ਦੇ ਉਮੀਦਵਾਰ ਰਾਕੇਸ਼ ਸੁਮਨ ''ਆਪ'' ''ਚ ਹੋਏ ਸ਼ਾਮਲ

ਪੰਜਾਬ ''ਚ ਹੁਸ਼ਿਆਰਪੁਰ ਤੋਂ ਬਸਪਾ ਦੇ ਉਮੀਦਵਾਰ ਰਾਕੇਸ਼ ਸੁਮਨ ''ਆਪ'' ''ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣ ਲਈ ਬਸਪਾ ਵੱਲੋਂ ਐਲਾਨੇ ਗਏ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਵਾਈ ਗਈ ਹੈ। 

                           Image

ਇਥੇ ਇਹ ਵੀ ਦੱਸਣਯੋਗ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਹੋਇਆ ਹੈ।

ਸਿਆਸੀ ਪਿਛੋਕੜ ਨਾਲ ਸਬੰਧਤ ਰਾਕੇਸ਼ ਸੁਮਨ ਦੇ ਦਾਦਾ ਜੀ ਦੇ ਭਰਾ ਮਰਹੂਮ ਕਰਮ ਚੰਦ ਵਿਧਾਨ ਸਭਾ ਹੁਸ਼ਿਆਰਪੁਰ ਤੋਂ ਜ਼ਿਮਨੀ ਚੋਣ ਤਹਿਤ 1957 'ਚ ਕਾਂਗਰਸ ਨੂੰ 13000 ਵੋਟਾਂ ਨਾਲ ਹਰਾਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪਾਰਟੀ ਤੋਂ ਵਿਧਾਇਕ ਜਿੱਤੇ ਸਨ। ਉਨ੍ਹਾਂ ਦੇ ਪਿਤਾ ਨੇ ਫ਼ੌਜ ਵਿੱਚ ਮਿਲਟਰੀ ਇੰਜੀਨੀਅਰ ਸਰਵਿਸ ਵਿਚ ਸੇਵਾ ਕੀਤੀ ਹੈ। ਉਹ ਖ਼ੁਦ ਇਲਾਕੇ ਦੇ ਨਾਮਵਰ ਸਮਾਜ ਸੇਵੀ ਹਨ, ਜੋਕਿ ਰੋਕੀ ਨਿਕਨੇਮ ਦੇ ਨਾਮ ਨਾਲ ਮਸ਼ਹੂਰ ਨੌਜਵਾਨ ਆਗੂ ਹਨ।