ਫਿਲੌਰ ’ਚ ਕਾਰ ਨੂੰ ਲੱਗੀ ਅਚਾਨਕ ਅੱਗ, ਸੜ ਕੇ ਹੋਈ ਸੁਆਹ।

ਫਿਲੌਰ ’ਚ ਕਾਰ ਨੂੰ ਲੱਗੀ ਅਚਾਨਕ ਅੱਗ, ਸੜ ਕੇ ਹੋਈ ਸੁਆਹ।

ਫਿਲੌਰ ਤੋਂ ਅੱਟੀ ਰੋਡ 'ਤੇ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਫਿਲੌਰ ਦੇ ਡਿਊਟੀ ਅਫ਼ਸਰ ਏ. ਐੱਸ. ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰ ਪੰਚਾਇਤ ਸੈਕਟਰੀ ਸੁਰਜੀਤ ਸਿੰਘ ਦੀ ਹੈ, ਜੋ ਫਿਲੌਰ ਵਿਖੇ ਡਿਊਟੀ ਕਰਦੇ ਹਨ। 

ਉਨ੍ਹਾਂ ਦੱਸਿਆ ਕਿ ਕਾਰ ਪਿੰਡ ਮਠੱਡਾ ਕਲਾਂ ਦੇ ਰਹਿਣ ਵਾਲੇ ਇਕ ਪੰਚਾਇਤ ਮੈਂਬਰ ਵੱਲੋਂ ਲਿਆਂਦੀ ਜਾ ਰਹੀ ਸੀ। ਇਸ ਦੌਰਾਨ ਸ਼ਾਰਟ ਸਰਕਟ ਹੋਣ ਕਾਰਨ ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ।ਧੂੰਏਂ ਕਾਰਨ ਪੰਚਾਇਤ ਮੈਂਬਰ ਨੂੰ ਫਿਲੌਰ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ।

ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਬੁਲਾਈਆਂ ਗਈਆਂ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।