- Updated: June 18, 2026 11:48 AM
ਹਿਮਾਚਲ ਦੇ ਚੰਬਾ-ਮਸਰੂੰਡ ਰਸਤੇ ‘ਥੇ ਬੀਤੀ ਰਾਤ ਇਕ ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ 6 ਇਕ ਹੀ ਪਰਿਵਾਰ ਦੇ ਮੈਂਬਰ ਹਨ ਤੇ 7ਵਾਂ ਡਰਾਈਵਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਖੱਡ ਤੋਂ ਕੱਢ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਗੱਡੀ ਵਿਚ ਸਵਾਰ ਸਾਰੇ ਲੋਕ ਕਾਕਡੋਥਾ ਪਿੰਡ ਤੋਂ ਮੁੰਡਨ ਸੈਰੇਮਨੀ ਵਿਚ ਸ਼ਾਮਲ ਹੋ ਕੇ ਰਾਤ ਨੂੰ ਘਰ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਬਲੈਰੋ ਬੇਕਾਬੂ ਹੋ ਕੇ ਖੱਡ ਵਿਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਸਰਖ ਤੋਂ ਗੱਡੀ ਲਗਭਗ 1200 ਫੁੱਟ ਹੇਠਾਂ ਡਿੱਗੀ ਤੇ ਰਾਤ ਕਰੀਬ 2 ਵਜੇ ਹਾਦਸਾ ਵਾਪਰਿਆ ਹੈ।
ਪੁਲਿਸ ਨੂੰ ਸਵੇਰੇ ਹਾਦਸੇ ਬਾਰੇ ਜਾਣਕਾਰੀ ਮਿਲੀ। ਇਸ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ ਪਰ ਸਾਰੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਖੱਡ ਵਿਚੋਂ ਕਢਵਾ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਕੁਝ ਦੇਰ ਬਾਅਦ ਪੋਸਟਮਾਰਟਮ ਦੇ ਬਾਅਦ ਮ੍ਰਿਤਕ ਦੇਹਾਂ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਘਟਨਾ ਮਗਰੋਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਵਿਚ 3 ਮਹਿਲਾਵਾਂ ਤੇ 4 ਪੁਰਸ਼ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।