ਰਚਿਆ ਇਤਿਹਾਸ: 100 ਕਰੋੜ ਕਲੱਬ ''ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣੀ ''ਕੈਰੀ ਆਨ ਜੱਟਾ 3''

ਰਚਿਆ ਇਤਿਹਾਸ: 100 ਕਰੋੜ ਕਲੱਬ ''ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣੀ ''ਕੈਰੀ ਆਨ ਜੱਟਾ 3''

ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ 'ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਜੀ ਹਾਂ, 'ਕੈਰੀ ਆਨ ਜੱਟਾ 3' 100 ਕਰੋੜ ਕਲੱਬ 'ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ। ਪੰਜਾਬੀ ਸਿਨੇਮਾ ਲਈ ਇਹ ਸਭ ਤੋਂ ਵੱਡਾ ਤੇ ਮਾਣ ਵਾਲਾ ਦਿਨ ਹੈ ਕਿ 'ਕੈਰੀ ਆਨ ਜੱਟਾ 3' ਨੇ ਆਪਣੀ ਹੀ ਫਰੈਂਚਾਇਜ਼ੀ ਦਾ ਰਿਕਾਰਡ ਤੋੜ ਦਿੱਤਾ ਹੈ। 

                   Image

ਪੰਜਾਬੀ ਫ਼ਿਲਮ ਇੰਡਸਟਰੀ 'ਚ ਕਈ ਅਜਿਹੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜੋ ਇੰਡਸਟਰੀ ਦਾ ਮਾਣ ਵਧਾ ਰਹੀਆਂ ਹਨ। ਜਿਨ੍ਹਾਂ 'ਚੋਂ ਇਕ ਹੈ ਗਿੱਪੀ ਗਰੇਵਾਲ ਦੀ ਫ਼ਿਲਮ 'ਕੈਰੀ ਆਨ ਜੱਟਾ 3', ਜਿਸ ਨਾਲ ਪੰਜਾਬੀ ਸਿਨੇਮਾ ਨੂੰ ਵੱਡਾ ਫ਼ਾਇਦਾ ਹੋਇਆ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਲਗਾਤਾਰ ਭਰਵਾਂ ਹੁੰਗਾਰਾ ਤੇ ਪਿਆਰ ਮਿਲ ਰਿਹਾ ਹੈ। ਚੌਥੇ ਹਫ਼ਤੇ 'ਚ ਸ਼ਾਮਲ ਹੋਈ ਇਸ ਫ਼ਿਲਮ ਦੇ ਸਿਨੇਮਾਘਰਾਂ ’ਚ ਅਜੇ ਵੀ ਅਣਗਿਣਤ ਸ਼ੋਅਜ਼ ਦੇਖਣ ਨੂੰ ਮਿਲ ਰਹੇ ਹਨ।

                   Image 

ਦੱਸ ਦਈਏ ਕਿ ਫ਼ਿਲਮ  'ਕੈਰੀ ਆਨ ਜੱਟਾ 3'’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।