ਰੋ-ਰੋ ਕੇ ਕੈਨੇਡਾ ''ਚ ਕਤਲ ਕੀਤੀ ਗਈ ਸਿੱਖ ਕੁੜੀ ਦੇ ਪਰਿਵਾਰ ਨੇ ਸਰਕਾਰ ਤੋਂ ਮਦਦ ਮੰਗੀ। 

ਰੋ-ਰੋ ਕੇ ਕੈਨੇਡਾ ''ਚ ਕਤਲ ਕੀਤੀ ਗਈ ਸਿੱਖ ਕੁੜੀ ਦੇ ਪਰਿਵਾਰ ਨੇ ਸਰਕਾਰ ਤੋਂ ਮਦਦ ਮੰਗੀ। 

ਕੈਨੇਡਾ ਵਿਚ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੀ ਗਈ ਪੰਜਾਬ ਦੇ ਜ਼ਿਲ੍ਹਾ ਖੰਨਾ ਦੇ ਪਿੰਡ ਕਾਲੜ ਦੀ ਵਸਨੀਕ ਪਵਨਪ੍ਰੀਤ ਕੌਰ ਦਾ ਪਰਿਵਾਰ ਡੂੰਘੇ ਸਦਮੇ ਵਿਚ ਹੈ। ਪਵਨਪ੍ਰੀਤ ਦੇ ਪਿਤਾ ਦਵਿੰਦਰ ਸਿੰਘ ਨੇ ਧੀ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਪਵਨਪ੍ਰੀਤ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 2 ਧੀਆਂ ਵਿਚੋਂ ਪਵਨਪ੍ਰੀਤ ਕੌਰ ਵੱਡੀ ਸੀ, ਜੋ ਕਿ 3 ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਈ ਸੀ ਅਤੇ ਉਸ ਦੀ ਛੋਟੀ ਧੀ +2 ਵਿਚ ਪੜ੍ਹਦੀ ਹੈ। ਉਨ੍ਹਾਂ ਕਿਹਾ ਜੇਕਰ ਉਨ੍ਹਾਂ ਨੂੰ ਪਤਾ ਹੁੰਦਾ ਕਿ ਕੈਨੇਡਾ ਵਿਚ ਪਵਨਪ੍ਰੀਤ ਨੂੰ ਗੋਲੀਆਂ ਮਾਰ ਦਿੱਤੀਆਂ ਜਾਣਗੀਆਂ ਤਾਂ ਉਹ ਕਦੇ ਆਪਣੀ ਧੀ ਨੂੰ ਬਾਹਰ ਨਾ ਭੇਜਦੇ। ਉਨ੍ਹਾਂ ਕਿਹਾ ਕਿ ਹੁਣ ਆਪਣੀ ਛੋਟੀ ਧੀ ਨੂੰ ਬਾਹਰ ਭੇਜਣ ਬਾਰੇ ਸੋਚ ਵੀ ਨਹੀਂ ਸਕਦੇ,  ਜਦੋਂ ਕਿ ਪਹਿਲਾਂ ਉਹ ਆਪਣੀ ਛੋਟੀ ਧੀ ਨੂੰ ਵੀ ਆਪਣੀ ਵੱਡੀ ਧੀ ਕੋਲ ਭੇਜਣਾ ਚਾਹੁੰਦੇ ਸਨ।

       Image

ਉਹ ਆਪਣੀ ਧੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਉਨ੍ਹਾਂ ਨੇ ਸਰਕਾਰ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਚ ਕੀਤਾ ਜਾ ਸਕੇ।

                                                Image

ਦੱਸ ਦੇਈਏ ਕਿ ਪਵਨਪ੍ਰੀਤ ਕੌਰ ਨੂੰ ਪਿਛਲੇ ਹਫ਼ਤੇ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿੱਚ ਇੱਕ ਪੈਟਰੋ-ਕੈਨੇਡਾ ਗੈਸ ਸਟੇਸ਼ਨ 'ਤੇ ਇੱਕ ਅਣਪਛਾਤੇ ਹਮਲਾਵਰ ਨੇ ਗੋਲੀਆਂ ਮਾਰ ਦਿੱਤੀਆਂ ਸਨ, ਜਿੱਥੇ ਉਹ ਰਾਤ ਭਰ ਕੰਮ ਕਰ ਰਹੀ ਸੀ।