ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਮਸ਼ਹੂਰ ਕੰਪਨੀ ਟ੍ਰਾਈਡੈਂਟ ਲਿਮਟਿਡ ’ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਵੱਲੋਂ ਛਾਪੇ ਦਾ ਮਾਮਲਾ

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਮਸ਼ਹੂਰ ਕੰਪਨੀ ਟ੍ਰਾਈਡੈਂਟ ਲਿਮਟਿਡ ’ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਵੱਲੋਂ ਛਾਪੇ ਦਾ ਮਾਮਲਾ

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਮਸ਼ਹੂਰ ਕੰਪਨੀ ਟ੍ਰਾਈਡੈਂਟ ਲਿਮਟਿਡ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਵੱਲੋਂ ਬਰਨਾਲਾ ਯੂਨਿਟ 'ਤੇ ਮਾਰੇ ਗਏ ਛਾਪੇ ਅਤੇ ਕੀਤੀ ਗਈ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਜਿਸ ’ਤੇ ਅੱਜ ਸੁਣਵਾਈ ਹੋਈ। ਕੰਪਨੀ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ PPCB ਦੀ ਇਹ ਕਾਰਵਾਈ "ਮਨਮਾਨੀ, ਮੰਦਭਾਗੀ ਅਤੇ ਸਿਆਸਤ ਤੋਂ ਪ੍ਰੇਰਿਤ" ਹੈ। 

ਅਦਾਲਤੀ ਸੁਣਵਾਈ: ਸ਼ੁੱਕਰਵਾਰ ਨੂੰ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਪਟੀਸ਼ਨਰ ਦੀ ਅਪੀਲ 'ਤੇ ਤੁਰੰਤ ਸੁਣਵਾਈ ਕੀਤੀ।

ਪਟੀਸ਼ਨਰ ਵੱਲੋਂ ਪੇਸ਼ ਹੋਈ ਸੀਨੀਅਰ ਐਡਵੋਕੇਟ ਮਨੀਸ਼ਾ ਗਾਂਧੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਪ੍ਰਦੂਸ਼ਣ ਕੰਟਰੋਲ ਬੋਰਡ ਕੰਪਨੀ ਦੀ ਜਾਂਚ ਜਾਂ ਨਿਰੀਖਣ ਕਰਨਾ ਚਾਹੁੰਦਾ ਹੈ, ਤਾਂ ਨਿਯਮਾਂ ਅਨੁਸਾਰ ਘੱਟੋ-ਘੱਟ 15 ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ, PPCB ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਡੀ.ਐੱਸ. ਪਟਵਾਲੀਆ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਕੰਪਨੀ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕਰ ਦਿੱਤਾ ਹੈ। ਕੇਸ ਦੀ ਅਗਲੀ ਸੁਣਵਾਈ 4 ਮਈ, 2026 ਨੂੰ ਹੋਵੇਗੀ। ਇਹ ਮਾਮਲਾ ਉਦੋਂ ਗਰਮਾਇਆ ਹੈ ਜਦੋਂ ਹਾਲ ਹੀ ਵਿੱਚ ਰਾਜਿੰਦਰ ਗੁਪਤਾ ਨੇ ਆਮ ਆਦਮੀ ਪਾਰਟੀ (AAP) ਨੂੰ ਅਲਵਿਦਾ ਕਹਿ ਕੇ ਭਾਜਪਾ (BJP) ਦਾ ਪੱਲਾ ਫੜਿਆ ਹੈ।