- Updated: November 06, 2026 11:27 AM
ਵਿਦੇਸ਼ ਅਮਰੀਕਾ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਤਿੰਨ ਲੋਕਾਂ ਦੇ ਖ਼ਿਲਾਫ਼ ਥਾਣਾ ਕਲਾਨੌਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸੰਨੀ ਬੈਂਸ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਹੇਮਰਾਜਪੁਰ (ਥਾਣਾ ਸਦਰ ਗੁਰਦਾਸਪੁਰ) ਨੇ ਸ਼ਿਕਾਇਤ ਦਿੱਤੀ ਸੀ ਕਿ ਦਿਲਰਾਜ ਸਿੰਘ, ਇਕਬਾਲ ਸਿੰਘ ਪੁੱਤਰਾਨ ਚਰਨਜੀਤ ਸਿੰਘ ਅਤੇ ਜਸਮੀਤ ਸਿੰਘ ਉਰਫ਼ ਪ੍ਰਿੰਸ ਪੁੱਤਰ ਸੁਰਿੰਦਰ ਸਿੰਘ ਵਾਸੀਆਨ ਰਡਿਆਣਾ ਨੇ ਹਮਮਸ਼ਵਰਾ ਹੋ ਕੇ ਉਸ ਦੇ ਲੜਕੇ ਦਿਲਪ੍ਰੀਤ ਸਿੰਘ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 6 ਲੱਖ 40 ਹਜ਼ਾਰ ਰੁਪਏ ਬੈਂਕ ਖਾਤੇ ਰਾਹੀਂ ਅਤੇ 53 ਲੱਖ 60 ਹਜ਼ਾਰ ਰੁਪਏ ਨਕਦ (ਕੁੱਲ 60 ਲੱਖ ਰੁਪਏ) ਲੈ ਕੇ ਧੋਖਾਦੇਹੀ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉੱਚ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਗਈ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।