- Updated: November 26, 2026 07:35 PM
ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਨੇ ਜ਼ਰੂਰੀ ਸਰਕਾਰੀ ਕੰਮਕਾਜ ਨੂੰ ਨੇਪਰੇ ਚਾੜ੍ਹਨ ਲਈ ਕ੍ਰਮਵਾਰ 30 ਨਵੰਬਰ ਤੇ 2 ਦਸੰਬਰ ਨੂੰ ਲੋਕ ਸਭਾ ਅਤੇ ਰਾਜ ਸਭਾ ਨੂੰ ਮੁੜ ਬੁਲਾਉਣ ਦਾ ਫੈਸਲਾ ਕੀਤਾ ਹੈ। ਰਿਜਿਜੂ ਨੇ X 'ਤੇ ਪੋਸਟ ਕੀਤਾ ਅਤੇ ਕਿਹਾ ਕਿ ਸਰਕਾਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਤੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਕ੍ਰਮਵਾਰ 30 ਨਵੰਬਰ ਅਤੇ 2 ਦਸੰਬਰ ਨੂੰ ਸਦਨਾਂ ਨੂੰ ਮੁੜ ਬੁਲਾਉਣ ਦੀ ਬੇਨਤੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਜ਼ਰੂਰੀ ਸਰਕਾਰੀ ਕੰਮਕਾਜ ਨੂੰ ਨੇਪਰੇ ਚਾੜ੍ਹਨ ਲਈ ਅਤੇ ਸੰਸਦ ਦੇ ਸਦਨਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਬੁਲਾਈਆਂ ਗਈਆਂ ਹਨ। ਰਿਜਿਜੂ ਨੇ ਕਿਹਾ ਕਿ ਦੋਵਾਂ ਸਦਨਾਂ ਦੀਆਂ ਬੈਠਕਾਂ 3 ਦਸੰਬਰ ਨੂੰ ਸਮਾਪਤ ਹੋ ਸਕਦੀਆਂ ਹਨ। ਇਸ ਸਰਕਾਰੀ ਪ੍ਰਸਤਾਵ ਦੇ ਤਹਿਤ ਲੋਕ ਸਭਾ ਸੋਮਵਾਰ 30 ਨਵੰਬਰ ਨੂੰ ਤੇ ਰਾਜ ਸਭਾ ਬੁੱਧਵਾਰ 2 ਦਸੰਬਰ ਨੂੰ ਮੁੜ ਬੁਲਾਈ ਜਾਵੇਗੀ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦੋਵਾਂ ਸਦਨਾਂ ਦੀ ਕਾਰਵਾਈ 13 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ।