ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ, ਮਿਲੀ ਨਵੀਂ ਸੌਗਾਤ

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ, ਮਿਲੀ ਨਵੀਂ ਸੌਗਾਤ

ਕੇਂਦਰ ਸਰਕਾਰ ਨੇ ਪੰਜਾਬ ਨੂੰ ਸਿਹਤ ਸਹੂਲਤਾਂ ਦੇ ਖੇਤਰ ਵਿਚ ਇਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ 3 ਨਵੇਂ ESIC (ਕਰਮਚਾਰੀ ਰਾਜ ਬੀਮਾ ਨਿਗਮ) ਹਸਪਤਾਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇਹ ਵੱਡਾ ਤੋਹਫ਼ਾ ਦਿੱਤਾ ਹੈ। ਇਹ ਨਵੇਂ ਹਸਪਤਾਲ ਸੂਬੇ ਦੇ ਤਿੰਨ ਪ੍ਰਮੁੱਖ ਇਲਾਕਿਆਂ— ਲਾਲੜੂ, ਰਾਜਪੁਰਾ ਅਤੇ ਮਾਲੇਰਕੋਟਲਾ ਵਿਖੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਕੰਮ ਕਰਦੇ ਕਾਮਿਆਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਪ੍ਰਾਜੈਕਟ ਦੇ ਲਾਭਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਬਿੱਟੂ ਨੇ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇ 11.73 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਸਿੱਧਾ ਫਾਇਦਾ ਹੋਵੇਗਾ। ਇਸ ਤੋਂ ਇਲਾਵਾ, ਲਗਭਗ 53.75 ਲੱਖ ਤੋਂ ਵੱਧ ਲਾਭਪਾਤਰੀ ਹੁਣ ਬਿਹਤਰ ਅਤੇ ਆਧੁਨਿਕ ਸਿਹਤ ਸੁਰੱਖਿਆ ਸਹੂਲਤਾਂ ਦਾ ਲਾਭ ਉਠਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਫੈਸਲਾ 'ਵਿਕਸਤ ਪੰਜਾਬ' ਦੇ ਨਿਰਮਾਣ ਵੱਲ ਇੱਕ ਬਹੁਤ ਹੀ ਅਹਿਮ ਕਦਮ ਹੈ। ਸਿਹਤ ਖੇਤਰ ਵਿਚ ਕੀਤੇ ਜਾ ਰਹੇ ਇਹ ਸੁਧਾਰ ਸੂਬੇ ਦੇ ਆਮ ਲੋਕਾਂ ਅਤੇ ਮਿਹਨਤਕਸ਼ ਵਰਗ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਣਗੇ।