ਭਾਰਤ ਸਰਕਾਰ ਦੀ ਵੱਡੀ ਕਾਰਵਾਈ,150 ਤੋਂ ਵੱਧ ਯੂਟਿਊਬ ਚੈਨਲਾਂ ਤੇ ਵੈੱਬਸਾਈਟਾਂ ਨੂੰ ਕੀਤਾ ਬੈਨ

ਭਾਰਤ ਸਰਕਾਰ ਦੀ ਵੱਡੀ ਕਾਰਵਾਈ,150 ਤੋਂ ਵੱਧ ਯੂਟਿਊਬ ਚੈਨਲਾਂ ਤੇ ਵੈੱਬਸਾਈਟਾਂ ਨੂੰ ਕੀਤਾ ਬੈਨ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮਈ 2021 ਤੋਂ ਲੈ ਕੇ ਹੁਣ ਤਕ ਭਾਰਤ ਵਿਰੋਧੀ ਕੰਟੈਂਟ ਬਣਾਉਣ ਲਈ 150 ਤੋਂ ਵੱਧ ਵੈੱਬਸਾਈਟਾਂ ਅਤੇ ਯੂਟਿਊਬ ਆਧਾਰਿਤ ਨਿਊਜ਼ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਰਿਪੋਰਟ ਮੁਤਾਬਕ  ਇਸ ਪੂਰੇ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਕਿਹਾ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 69ਏ ਦੀ ਉਲੰਘਣਾ ਕਰਕੇ ਇਨ੍ਹਾਂ ਵੈੱਬਸਾਈਟਾਂ ਅਤੇ ਚੈਨਲਾਂ ਨੂੰ ਬੈਨ ਕੀਤਾ ਗਿਆ ਸੀ। ਇਹ ਕਾਨੂੰਨ ਕੇਂਦਰ ਸਰਕਾਰ ਨੂੰ ਅਧਿਕਾਰ ਦਿੰਦੇ ਹਨ ਕਿ ਉਹ ਕਿਸੇ ਵੀ ਸਰਕਾਰੀ ਏਜੰਸੀ ਜਾਂ ਵਿਚੋਲੇ ਨੂੰ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ, ਰਾਜ ਦੀ ਸੁਰੱਖਿਆ, ਵਿਦੇਸ਼ੀ ਰਾਜਾਂ ਨਾਲ ਦੋਸਤਾਨਾ ਸਬੰਧਾਂ ਜਾਂ ਜਨਤਕ ਵਿਵਸਥਾ ਜਾਂ ਅਜਿਹੇ ਮਾਮਲਿਆਂ ਨਾਲ ਸਬੰਧਤ ਕੋਈ ਵੀ ਅਪਰਾਧ ਕਰਨ ਤੋਂ ਰੋਕਣ ਲਈ ਸਮੱਗਰੀ ਨੂੰ ਬਲਾਕ ਕਰਨ ਲਈ ਨਿਰਦੇਸ਼ ਜਾਰੀ ਕਰਨ ਦਾ ਅਧਿਕਾਰ ਦਿੰਦਾ ਹੈ। 

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੰਤਰਾਲੇ ਨੇ ਭਾਰਤ ਵਿਰੋਧੀ ਸਮੱਗਰੀ ਬਣਾਉਣ ਲਈ ਪਿਛਲੇ ਦੋ ਸਾਲਾਂ ਵਿਚ 150 ਤੋਂ ਵੱਧ ਵੈੱਬਸਾਈਟਾਂ ਅਤੇ ਯੂ-ਟਿਊਬ ਨਿਊਜ਼ ਚੈਨਲਾਂ ਨੂੰ ਬਲਾਕ ਕੀਤਾ ਹੈ। ਬਲਾਕ ਕੀਤੇ ਗਏ YouTube ਨਿਊਜ਼ ਚੈਨਲਾਂ ਦੇ 12,123,500 ਤੋਂ ਵੱਧ ਸਬਸਕ੍ਰਾਈਬਰਜ਼ ਸਨ ਅਤੇ ਕੁੱਲ ਮਿਲਾ ਕੇ 1,320,426,964 ਤੋਂ ਵੱਧ ਵਿਊਜ਼ ਸਨ। ਜਿਨ੍ਹਾਂ ਚੈਨਲਾਂ ਨੂੰ ਬੈਨ ਕੀਤਾ ਗਿਆ ਹੈ, ਉਨ੍ਹਾਂ 'ਚ ਖਬਰ ਵਿਦ ਫੈਕਟਸ, ਖਬਰ ਤੈਜ, ਇਨਫਾਰਮੇਸ਼ਨ ਹਬ, ਫਲੈਸ਼ ਨਾਓ, ਮੇਰਾ ਪਾਕਿਸਤਾਨ, ਹਕੀਕਤ ਕੀ ਦੁਨੀਆ ਅਤੇ ਅਪਨੀ ਦੁਨੀਆ ਟੀਵੀ ਸ਼ਾਮਲ ਹਨ।ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ 25 ਫਰਵਰੀ, 2021 ਨੂੰ ਬਣਾਏ ਗਏ ਨਵੇਂ ਆਈ.ਟੀ. ਨਿਯਮਾਂ ਦੇ ਤਹਿਤ ਗਲਤ ਜਾਣਕਾਰੀ ਫੈਲਾਉਣ ਅਤੇ ਦੇਸ਼ ਦੀ ਪ੍ਰਭੂਸੱਤਾ ਨੂੰ ਖਤਰੇ ਵਿਚ ਪਾਉਣ ਲਈ ਪਲੇਟਫਾਰਮ ਤੋਂ YouTube ਚੈਨਲਾਂ ਨੂੰ ਹਟਾਉਣ ਲਈ ਸਮੇਂ-ਸਮੇਂ 'ਤੇ ਆਦੇਸ਼ ਜਾਰੀ ਕੀਤੇ ਹਨ।