ਚੰਡੀਗੜ੍ਹ ਵਿੱਚ BJP ਦਫਤਰ ਬਾਹਰ ਧਮਾਕੇ ਦੇ ਮਾਮਲੇ ‘ਚ 5 ਗ੍ਰਿਫਤਾਰ, DGP ਪੰਜਾਬ ਵੱਲੋਂ ਵੱਡੇ ਖੁਲਾਸੇ

ਚੰਡੀਗੜ੍ਹ ਵਿੱਚ BJP ਦਫਤਰ ਬਾਹਰ ਧਮਾਕੇ ਦੇ ਮਾਮਲੇ ‘ਚ 5 ਗ੍ਰਿਫਤਾਰ, DGP ਪੰਜਾਬ ਵੱਲੋਂ ਵੱਡੇ ਖੁਲਾਸੇ

ਚੰਡੀਗੜ੍ਹ ਵਿਚ ਭਾਜਪਾ ਦਫਤਰ ਦੇ ਬਾਹਰ ਹੋਏ ਧਮਾਕੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਚੰਡੀਗੜ੍ਹ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਤਹਿਤ 1 ਅਪ੍ਰੈਲ ਨੂੰ ਚੰਡੀਗੜ੍ਹ ਵਿਚ ਭਾਜਪਾ ਦਫਤਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਵੱਲੋਂ 5 ਲੋਕਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਗਈ ਹੈ।

ਗ੍ਰਿਫਤਾਰ ਹੋਏ ਮੁਲਜ਼ਮਾਂ ਵਿਚ ਬਲਵਿੰਦਰ ਲਾਲ ਉਰਫ ਸ਼ੰਮੀ, ਜਸਵੀਰ ਸਿੰਘ ਉਰਫ ਜੱਸੀ, ਚਰਨਜੀਤ ਸਿੰਘ ਉਰਫ ਚੰਨੀ, ਰੂਬਲ ਚੌਹਾਨ ਤੇ ਮਨਦੀਪ ਉਰਫ ਅਭਿਜੋਤ ਸ਼ਰਮਾ ਸ਼ਾਮਲ ਹਨ ਤੇ 2 ਮੁੱਖ ਮੁਲਜ਼ਮ ਗੁਰਤੇਜ ਸਿੰਘ ਤੇ ਅਮਨਪ੍ਰੀਤ ਸਿੰਘ ਅਜੇ ਫਰਾਰ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 1 ਗ੍ਰੇਨੇਡ ਤੇ ਕੁਝ ਕਾਰਤੂਸ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਸਾਜਿਸ਼ ਦੀਆਂ ਤਾਰਾਂ ਪੁਰਤਗਾਲ ਤੇ ਜਰਮਨੀ ਵਿਚ ਬੈਠੇ ਹੈਂਡਲਰਾਂ ਨਾਲ ਜੁੜੀਆਂ ਹਨ। ਪੰਜਾਬ ਪੁਲਿਸ ਤੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਮੁਲਜ਼ਮਾਂ ਨੂੰ ਫੜ ਕੇ ਇਕ ਇੰਟਰ ਸਟੇਟ ਕਾਰਪੋਰੇਸ਼ਨ ਦੀ ਮਿਸਾਲ ਕਾਇਮ ਕੀਤੀ ਹੈ। ਮਾਮਲੇ ਵਿਚ ਹੋਰ ਗ੍ਰਿਫਤਾਰੀਆਂ ਦੀ ਵੀ ਸੰਭਾਵਨਾ ਹੈ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।

DGP ਗੌਰਵ ਯਾਦਵ ਨੇ ਕਿਹਾ ਕਿ ISI ਦੀ ਕੋਸ਼ਿਸ਼ ਸੀ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾਵੇ ਪਰ ਪੰਜਾਬ ਪੁਲਿਸ ਸੂਬੇ ਵਿਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਵਚਨਬੱਧ ਹੈ।