- Updated: August 21, 2026 01:10 PM
ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫਤਰ ਨੂੰ ਅੱਜ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਈ-ਮੇਲ ਵਿਚ 21 ਅਗਸਤ ਨੂੰ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿਚ ਬੰਬ ਧਮਾਕੇ ਕਰਾਉਣ ਦੀ ਧਮਕੀ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਈ-ਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਬੰਦ ਦੀ ਕਾਲ ਵਿਚਾਲੇ ਇਹ ਧਮਕੀ ਦਿੱਤੀ ਗਈ ਹੈ ਤੇ ਬੰਬ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ।
ਈ-ਮੇਲ ‘ਚ ’21 ਅਗਸਤ ਪੰਜਾਬ ਬੰਦ’ ਤੇ ’31 ਅਗਸਤ ਸਕੂਲ ਬੰਦ’ ਵਰਗੇ ਮੈਸੇਜ ਲਿਖੇ ਹੋਏ ਹਨ। ਨਾਲ ਹੀ ਧਮਕੀ ਦਿੱਤੀ ਗਈ ਹੈ ਕਿ ਜਿਹੜੇ ਸ਼ਹਿਰਾਂ ਵਿਚ ਬੰਦ ਨਹੀਂ ਹੋਵੇਗਾ ਉਥੇ ਧਮਾਕੇ ਕੀਤੇ ਜਾਣਗੇ। ਧਮਕੀ ਭਰੇ ਈ-ਮੇਲ ਵਿਚ ਪੰਜਾਬ ਦੇ ਡੀਜੀਪੀ ਦੇ ਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਂਚ ਏਜੰਸੀਆਂ ਮੇਲ ਭੇਜਣ ਵਾਲੇ ਦੀ ਪਛਾਣ ਤੇ ਉਸ ਦੇ ਸਰੋਤ ਦਾ ਪਤਾ ਲਗਾਉਣ ਵਿਚ ਲੱਗੀਆਂ ਹਨ।