ਚੰਡੀਗੜ੍ਹ ’ਚ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ ਵਿਚਕਾਰ ਰਾਜਾ ਵੜਿੰਗ ਨੇ ਬੱਸ ਤੋਂ ਮਾਰੀ ਛਾਲ

ਚੰਡੀਗੜ੍ਹ ’ਚ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ ਵਿਚਕਾਰ ਰਾਜਾ ਵੜਿੰਗ ਨੇ ਬੱਸ ਤੋਂ ਮਾਰੀ ਛਾਲ

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਨੇ ਸ਼ੁੱਕਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਸੈਕਟਰ-17 ਸਥਿਤ ਆਰਬੀਆਈ ਦਫ਼ਤਰ ਤੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕੀਤੀ।

ਹਾਲਾਂਕਿ, ਮਾਰਚ ਦੇ ਵਿਚਕਾਰ ਪੁਲਿਸ ਨੇ ਬੈਰੀਕੇਡ ਲਗਾਏ ਅਤੇ ਕਾਂਗਰਸੀ ਵਰਕਰਾਂ ਨੂੰ ਰੋਕ ਦਿੱਤਾ, ਜਿਸ ਕਾਰਨ ਪੁਲਿਸ ਅਧਿਕਾਰੀਆਂ ਨਾਲ ਝੜਪ ਹੋਈ। ਜਦੋਂ ਕਾਂਗਰਸੀ ਵਰਕਰ ਅੜੇ ਰਹੇ, ਤਾਂ ਪੁਲਿਸ ਨੇ ਪਾਣੀ ਦੀਆਂ ਵੋਛਾੜਾਂ ਨਾਲ ਉਨ੍ਹਾਂ ਨੂੰ ਰੋਕਿਆ। ਵਰਕਰ ਚੋਣ ਕਮਿਸ਼ਨ ਦਫ਼ਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ।

Imageਪਾਰਟੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਰੋਧ ਪ੍ਰਦਰਸ਼ਨ ਕਰ ਰਹੀ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕੀਤਾ, ਤਾਂ ਵੜਿੰਗ ਇੱਕ ਬੱਸ ‘ਤੇ ਚੜ੍ਹ ਗਏ ਤੇ ਫਿਰ ਬੱਸ ਤੋਂ ਛਾਲ ਮਾਰ ਦਿੱਤੀ। ਹਾਲਾਂਕਿ, ਸਚਿਨ ਪਾਇਲਟ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਏ ਅਤੇ ਚੰਨੀ ਵੀ ਗੈਰਹਾਜ਼ਰ ਸਨ।

ਦੱਸ ਦੇਈਏ ਕਿ ਦੇਸ਼ ਵਿੱਚ 13 ਕਰੋੜ ਤੋਂ ਵੱਧ ਵੋਟਾਂ ਡਿਲੀਟ ਕਰਨ ਦਾ ਦੋਸ਼ ਹੈ। ਦੂਜੇ ਪਾਸੇ ਇੱਕ ਨਿਊਜ਼ ਚੈਨਲ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਕਿ ਚੋਣ ਕਮਿਸ਼ਨ ਸੁਖਬੀਰ ਸਿੰਘ ਸੰਧੂ ਤੇ ਵਿਵੇਦ ਜੋਸ਼ੀ ਨੇ SIR ਨੂੰ ਲੈ ਕੇ ਪਿਛਲੇ 10 ਮਹੀਨਿਆਂ ਵਿਚ ਕਮਿਸ਼ਨ ਦੇ ਫੈਸਲਿਆਂ ਤੇ ਹੁਕਮਾਂ ‘ਤੇ ਘੱਟੋ-ਘੱਟ 14 ਵਰ ਇਤਰਾਜ਼ ਦਰਜ ਕੀਤਾ, ਪਰ ਕੋਈ ਐਕਸ਼ਨ ਨਹੀਂ ਲਿਆ ਗਿਆ। ਮਾਮਲਾ ਸਾਹਮਣੇ ਆਉਣ ‘ਤੇ ਕਾਂਗਸ ਸਮੇਤ ਕਈ ਵਿਰੋਦੀ ਪਾਰਟੀਆਂ SIR ‘ਤੇ ਰੋਕ ਦੀ ਵੀ ਮੰਗ ਕਰ ਰਹੀਆਂ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਵੋਟਰ ਸੂਚੀਆਂ ਦੀ ਐਸਆਈਆਰ ਨੂੰ ਵਿਧਾਨ ਸਭਾ ਚੋਣਾਂ ਤੱਕ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ 2024 ਦੀਆਂ ਲੋਕ ਸਭਾ ਚੋਣਾਂ ਲਈ ਮੌਜੂਦਾ ਵੋਟਰ ਸੂਚੀਆਂ ਦੇ ਆਧਾਰ ‘ਤੇ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਵੋਟਰ ਦਾ ਨਾਮ ਨਹੀਂ ਹਟਾਇਆ ਜਾਣਾ ਚਾਹੀਦਾ। ਵੜਿੰਗ ਮੁਤਾਬਕ ਨਵੇਂ ਫਾਰਮ-6 ਦੀਆਂ ਗੁੰਝਲਾਂ ਕਾਰਨ ਬਹੁਤ ਸਾਰੇ ਯੋਗ ਪਹਿਲੀ ਵਾਰ ਵੋਟਰ ਆਪਣੇ ਨਾਮ ਦਰਜ ਨਹੀਂ ਕਰਵਾ ਸਕੇ।

ਵੜਿੰਗ ਨੇ ਦਾਅਵਾ ਕੀਤਾ ਕਿ ਮੌਜੂਦਾ ਐਸਆਈਆਰ ਵਿਧੀ ਦੇ ਨਤੀਜੇ ਵਜੋਂ ਲੱਖਾਂ ਵੋਟਰਾਂ ਨੂੰ ਹਟਾਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੋਟਰਾਂ ਦੇ ਨਾਮ ਹਟਾਉਣ ਨਾਲ ਚੋਣਾਂ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਐਸਆਈਆਰ ਨੂੰ ਵਿਧਾਨ ਸਭਾ ਚੋਣਾਂ ਤੱਕ ਮੁਲਤਵੀ ਕੀਤਾ ਜਾਵੇ ਅਤੇ ਚੋਣਾਂ ਤੋਂ ਬਾਅਦ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ।