ਚੰਡੀਗੜ੍ਹ ਫਾਇਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ, 5 ਪੁਲਿਸ ਕਰਮੀ ਸਸਪੈਂਡ

ਚੰਡੀਗੜ੍ਹ ਫਾਇਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ, 5 ਪੁਲਿਸ ਕਰਮੀ ਸਸਪੈਂਡ

ਚੰਡੀਗੜ੍ਹ ਵਿਚ ਮੈਡੀਕਲ ਸਟੋਰ ‘ਤੇ ਕੈਸ਼ੀਅਰ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿਚ 5 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਸਸਪੈਂਡ ਕੀਤੇ ਗਏ ਮੁਲਾਜ਼ਮਾਂ ਵਿਚ 3 ਤਿੰਨ ਮਹਿਲਾ ਪੁਲਿਸ ਕਰਮੀ ਵੀ ਹਨ। SI ‘ਤੇ ਸੀਨੀਅਰ ਕਾਂਸਟੇਬਲ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਇਹ ਹੁਕਮ ਚੰਡੀਗੜ੍ਹ ਪੁਲਿਸ ਦੇ ਐੱਸਐੱਸਪੀ ਸੁਮੇਰ ਪ੍ਰਤਾਪ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਬੀਤੇ ਦਿਨੀਂ ਚੰਡੀਗੜ੍ਹ ਦੇ ਸਥਿਤ ਸੈਕਟਰ-11 ਵਿਚ ਮੈਡੀਕਲ ਸਟੋਰ ਵੱਲੋਂ 2 ਅਣਪਛਾਤੇ ਨੌਜਵਾਨਾਂ ਵੱਲੋਂ ਕੈਸ਼ੀਅਰ ਜਾਨਕੀ ਦਾਸ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਮਗਰੋਂ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਤੇ ਹੁਣ 5 ਪੁਲਿਸ ਮੁਲਾਜ਼ਮਾਂ ‘ਤੇ ਗਾਜ਼ ਡਿੱਗੀ ਹੈ ਤੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ।