- Updated: July 04, 2026 08:07 PM
ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਵਿਚ ਵੱਡਾ ਹਾਦਸਾ ਵਾਪਰਿਆ ਹੈ। ਫੇਜ਼-2 ਵਿਚ 2 ਮੰਜ਼ਿਲਾ ਬਿਲਡਿੰਗ ਡਿੱਗ ਗਈ ਹੈ। ਹਾਦਸੇ ਮਗਰੋਂ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਤੇ ਕੁਝ ਲੋਕਾਂ ਦੇ ਮਲਬੇ ਵਿਚ ਦਬੇ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਇਸ ਦੇ ਬਾਅਦ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਮੌਕੇ ‘ਤੇ ਜੇਸੀਬੀ ਮਸ਼ੀਨਾਂ ਨਾਲ ਮਲਬੇ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਲਬੇ ਵਿਚ ਦਬੇ ਹੋਏ ਲੋਕਾਂ ਨੂੰ ਕੱਢਣ ਲਈ ਰਸਤਾ ਬਣਾਇਆ ਜਾ ਰਿਹਾ ਹੈ ਤਾਂ ਕਿ ਉਥੋਂ ਲੋਕਾਂ ਨੂੰ ਜਲਦੀ ਕੱਢਿਆ ਜਾ ਸਕੇ। ਇਸ ਦੇ ਨਾਲ ਹੀ NDRF ਨੂੰ ਬੁਲਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬਿਲਡਿੰਗ ਇਕਦਮ ਡਿੱਗ ਗਈ। ਅੰਦਰ 20 ਤੋਂ 25 ਲੋਕ ਸਨ। ਮੌਕੇ ਤੋਂ 5 ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਬਿਲਡਿੰਗ ਕਾਫੀ ਪੁਰਾਣੀ ਸੀ ਜਿਸ ਕਰਕੇ ਇਹ ਡਿੱਗ ਗਈ।