ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ  BJP ‘ਚ ਹੋਏ ਸ਼ਾਮਿਲ

ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ  BJP ‘ਚ ਹੋਏ ਸ਼ਾਮਿਲ

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੋ ਵੱਡੇ ਦਿੱਗਜ਼ ਲੀਡਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ ਨੇ ਭਾਜਪਾ ਦਾ ਪੱਲਾ ਫੜਿਆ ਹੈ। ਦੋਵੇਂ ਦਿੱਗਜ਼ਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ। ਸੁਨੀਲ ਜਾਖੜ ਤੇ ਅਸ਼ਵਨੀ ਸ਼ਰਮਾ ਨੇ ਪਾਰਟੀ ‘ਚ ਦੋਵਾਂ ਦਾ ਸਵਾਗਤ ਕੀਤਾ। ਜਿਵੇਂ ਜਿਵੇਂ 2027 ਨਜ਼ਦੀਕ ਆ ਰਿਹਾ ਹੈ। ਪਾਰਟੀਆਂ ਵਿਚ ਉਮੀਦਵਾਰਾਂ ਦੀ ਅਦਲਾ-ਬਦਲੀ ਵੀ ਸ਼ੁਰੂ ਹੋ ਚੁੱਕੀ ਹੈ।

ਦੱਸ ਦੇਈਏ ਕਿ ਚਰਨਜੀਤ ਸਿੰਘ ਬਰਾੜ ਨੇ ਅਜੇ 2 ਦਿਨ ਪਹਿਲਾਂ ਹੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸਾਂਸਦ ਜਗਮੀਤ ਬਰਾੜ ਵੀ BJP ਦਾ ਪੱਲਾ ਫੜਿਆ ਹੈ। ਜਗਮੀਤ ਬਰਾੜ ਵੱਲੋਂ ਦਿੱਤੇ ਅਸਤੀਫੇ ਮਗਰੋਂ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਸ਼ਾਇਦ ਉਹ ਅਕਾਲੀ ਦਲ ਵਿਚ ਵਾਪਸੀ ਕਰਨਗੇ ਪਰ ਹੁਣ ਇਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਜਗਮੀਤ ਸਿੰਘ ਬਰਾੜ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ।