ਥਾਈਲੈਂਡ ਦਾ ਚਿਆਂਗ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ,ਲੋਕਾਂ ਨੂੰ ਸਰਕਾਰ ਨੇ ਦਿੱਤਾ ਇਹ ਹੁਕਮ

ਥਾਈਲੈਂਡ ਦਾ ਚਿਆਂਗ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ,ਲੋਕਾਂ ਨੂੰ ਸਰਕਾਰ ਨੇ ਦਿੱਤਾ ਇਹ ਹੁਕਮ

ਥਾਈਲੈਂਡ 'ਚ ਇਕ ਵਾਰ ਫਿਰ ਲੋਕਾਂ ਨੂੰ ਘਰੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦਾ ਕਾਰਨ ਕੋਰੋਨਾ ਨਹੀਂ, ਕੁਝ ਹੋਰ ਹੈ। ਥਾਈਲੈਂਡ ਦਾ ਚਿਆਂਗ ਸ਼ਹਿਰ ਸ਼ੁੱਕਰਵਾਰ ਨੂੰ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ 'ਚ ਚੋਟੀ 'ਤੇ ਰਿਹਾ। ਇਸ ਤੋਂ ਬਾਅਦ ਇੱਥੋਂ ਦੀ ਅਥਾਰਟੀ ਨੇ ਲੋਕਾਂ ਨੂੰ ਵਰਕ ਫਰਾਮ ਹੋਮ (Work from Home) ਆਰਡਰ ਜਾਰੀ ਕਰ ਦਿੱਤਾ। ਸੈਲਾਨੀਆਂ ਲਈ ਖੂਬਸੂਰਤ ਥਾਈਲੈਂਡ ਇਨ੍ਹੀਂ ਦਿਨੀਂ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਿਹਾ ਹੈ।

ਅਜਿਹਾ ਇੱਥੇ ਜੰਗਲ ਦੀ ਅੱਗ ਦੇ ਧੂੰਏਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਹੋ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਇੱਥੇ ਇਸ ਤਰ੍ਹਾਂ ਦੀ ਸਮੱਸਿਆ ਵਧਦੀ ਜਾ ਰਹੀ ਹੈ। ਪਬਲਿਕ ਹੈਲਥ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਸ ਸਾਲ ਹਵਾ ਪ੍ਰਦੂਸ਼ਣ ਕਾਰਨ ਕਰੀਬ 20 ਲੱਖ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਲੋਕਾਂ ਨੂੰ ਹਸਪਤਾਲ ਤੋਂ ਇਲਾਜ ਦੀ ਲੋੜ ਹੈ।

ਸਰਕਾਰ ਨੇ ਦਿੱਤਾ ਘਰੋਂ ਕੰਮ ਕਰਨ ਦਾ ਹੁਕਮ
ਸ਼ੁੱਕਰਵਾਰ ਸਵੇਰੇ ਥਾਈਲੈਂਡ ਦੇ ਚਿਆਂਗ ਸ਼ਹਿਰ ਦੀ ਹਵਾ ਦੀ ਗੁਣਵੱਤਾ ਸਭ ਤੋਂ ਖ਼ਰਾਬ ਸੀ ਯਾਨੀ PM2.5 ਰਿਹਾ। ਇਸ ਨੂੰ ਸਭ ਤੋਂ ਖਤਰਨਾਕ ਮੰਨਿਆ ਜਾਂਦਾ ਹੈ। ਇਹ ਖੂਨ ਵਿੱਚ ਵੀ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਚਿਆਂਗ ਮਾਈ ਸੂਬੇ ਦੇ ਗਵਰਨਰ ਨੇ ਘਰੋਂ ਕੰਮ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਇਸ ਪ੍ਰਦੂਸ਼ਿਤ ਹਵਾ ਤੋਂ ਬਚਣ ਦੀ ਸਲਾਹ ਦਿੱਤੀ। ਦੱਸ ਦੇਈਏ ਕਿ ਥਾਈਲੈਂਡ ਦੇ ਚਿਆਂਗ ਸ਼ਹਿਰ ਵਿੱਚ 1,30,000 ਲੋਕ ਰਹਿੰਦੇ ਹਨ।

ਸੈਲਾਨੀਆਂ ਦੀ ਗਿਣਤੀ 'ਚ 20 ਫ਼ੀਸਦੀ ਆਈ ਕਮੀ
ਪ੍ਰਦੂਸ਼ਣ ਦੀ ਸਮੱਸਿਆ ਤੋਂ ਬਾਅਦ ਇੱਥੇ ਸੈਲਾਨੀਆਂ ਦੀ ਗਿਣਤੀ 20 ਫ਼ੀਸਦੀ ਤੱਕ ਘੱਟ ਗਈ ਹੈ। ਦੱਸ ਦੇਈਏ ਕਿ ਥਾਈਲੈਂਡ ਦੇ ਪ੍ਰਧਾਨ ਮੰਤਰੀ ਪ੍ਰਯੁਤ ਚਾਨ-ਓ-ਚਾ ਨੇ ਇਸ ਸਮੱਸਿਆ 'ਤੇ ਚਰਚਾ ਕਰਨ ਲਈ ਗੁਆਂਢੀ ਦੇਸ਼ ਮਿਆਂਮਾਰ ਅਤੇ ਲਾਓਸ ਦੇ ਨੇਤਾਵਾਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਹੈ। ਇਹ ਦੋਵੇਂ ਦੇਸ਼ ਹਰ ਸਾਲ ਦੱਖਣ ਪੂਰਬੀ ਏਸ਼ੀਆ ਦੇ ਵੱਡੇ ਖੇਤਰਾਂ ਨੂੰ ਪ੍ਰਭਾਵਿਤ ਕਰਦੇ ਹਨ।