ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਬੱਸ ਹਾਦਸੇ ’ਤੇ ਪ੍ਰਗਟਾਇਆ ਦੁੱਖ

 ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਬੱਸ ਹਾਦਸੇ ’ਤੇ ਪ੍ਰਗਟਾਇਆ ਦੁੱਖ

ਅੱਜ ਸਵੇਰੇ ਸੰਗਰੂਰ ਤੋਂ ਚੰਡੀਗੜ੍ਹ ਆ ਰਹੀ ਪੀ.ਆਰ.ਟੀ.ਸੀ. ਦੀ ਬੱਸ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਜਾਨ ਚਲੀ ਗਈ, ਜਦਕਿ 24 ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ  ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਨ੍ਹਾਂ ਵਿਚੋਂ 15 ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਰਜਿੰਦਰ ਹਸਪਤਾਲ ਵਿਚ ਇਲਾਜ ਲਈ ਰੈਫਰ ਕੀਤਾ ਗਿਆ ਹੈ।

ਸੰਗਰੂਰ ਵਿਖੇ ਵਾਪਰੇ ਬੱਸ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੇ ਡੂੰਘ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੇ ਗਏ ਟਵੀਟ ’ਚ ਲਿਖਿਆ ਕਿ ਹਾਦਸੇ 'ਚ 3 ਕੀਮਤੀ ਜਾਨਾਂ ਦਾ ਨੁਕਸਾਨ ਹੋਇਆ ਹੈ ਅਤੇ 24 ਜ਼ਖ਼ਮੀਆਂ 'ਚੋਂ 15 ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ। ਪ੍ਰਸ਼ਾਸਨ ਨੂੰ ਸਾਰਿਆਂ ਦੇ ਮੁਫ਼ਤ ਇਲਾਜ ਦੀਆਂ ਹਦਾਇਤਾਂ ਦਿੱਤੀਆਂ ਹਨ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ੇ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ... ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ।