ਖਾਲਸਾ ਸਾਜਨਾ ਦਿਵਸ ਤੇ ਕੌਮੀ ਤਿਉਹਾਰ ਵਿਸਾਖੀ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ

ਖਾਲਸਾ ਸਾਜਨਾ ਦਿਵਸ ਤੇ ਕੌਮੀ ਤਿਉਹਾਰ ਵਿਸਾਖੀ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਕੌਮੀ ਤਿਉਹਾਰ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਿਆ ਖ਼ਾਲਸਾ ਪੰਥ ਸਾਨੂੰ ਹਮੇਸ਼ਾ ਹੱਕ-ਸੱਚ ’ਤੇ ਪਹਿਰਾ ਦੇਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਸੰਵਿਧਾਨ ਦੇ ਨਿਰਮਾਤਾ ਤੇ ਸਮਾਨਤਾ ਦੇ ਪ੍ਰਤੀਕ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਦੀ ਵੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਮੌਕੇ ਕੋਟਿ-ਕੋਟਿ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰੀ ਬਾਬਾ ਸਾਹਿਬ ਦੀ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ’ਚ ਸਮਾਨਤਾ ਤੇ ਸਿੱਖਿਆ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ।