ਸੰਗਰੂਰ ਵਿਖੇ ਅੰਤਰਰਾਸ਼ਟਰੀ ਪੱਧਰ ਦੇ ਸਵਿਮਿੰਗ ਪੂਲ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ

 ਸੰਗਰੂਰ ਵਿਖੇ ਅੰਤਰਰਾਸ਼ਟਰੀ ਪੱਧਰ ਦੇ ਸਵਿਮਿੰਗ ਪੂਲ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅੰਤਰਰਾਸ਼ਟਰੀ ਪੱਧਰ ਦੇ ਸਵੀਮਿੰਗ ਪੂਲ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੇਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਾਲ ਖੇਡਾਂ ਲਈ 1790 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਪਹਿਲਾਂ ਨਾਲੋਂ ਕਈ ਗੁਣਾ ਵੱਧ ਹੈ।

ਉਨ੍ਹਾਂ ਕਿਹਾ ਕਿ ਜਲਦੀ ਪੰਜਾਬ ਵਿਚ ਸਾਰੀਆਂ ਖੇਡਾਂ ਦਾ ਸੁਮੇਲ ਪੰਜਾਬ ਲੀਗ ਸ਼ੁਰੂ ਕਰਨ ਜਾ ਰਹੇ ਹਾਂ। ਵਿਧਾਇਕਾਂ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਮੈਦਾਨ ਬਣਾ ਕੇ ਪੇਂਡੂ ਖਿਡਾਰੀਆਂ ਦੇ ਸੁਪਨਿਆਂ ਨੂੰ ਸਕਾਰ ਕੀਤਾ ਗਿਆ ਹੈ। ਲੋਕ ਅਰਪਣ ਕੀਤੇ ਜਾ ਰਹੇ ਸਵਿਮਿੰਗ ਪੂਲ ਨਾਲ ਇਥੋਂ ਦੇ ਤੈਰਾਕ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਵਿਚ ਸਫ਼ਲ ਹੋਣਗੇ।