ਮੁੱਖ ਮੰਤਰੀ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਕੀਤਾ ਆਗ਼ਾਜ਼। 

ਮੁੱਖ ਮੰਤਰੀ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਕੀਤਾ ਆਗ਼ਾਜ਼। 

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੇ ਸਟੇਡੀਅਮ ਵਿਖੇ ਕੀਤਾ। ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਖੇਡ ਮਸ਼ਾਲ ਬਠਿੰਡਾ ਲਿਆਂਦੀ ਗਈ, ਜਿਸ ਨੂੰ ਅੰਤਰਰਾਸ਼ਟਰੀ ਖਿਡਾਰੀ ਵੱਲੋਂ ਰੌਸ਼ਨ ਕੀਤਾ ਗਿਆ।

               Image

ਮਾਰਚ ਪਾਸਟ ’ਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ।  ਇਸ ਦੌਰਾਨ ਰੱਸਾਕਸ਼ੀ ਦਾ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਰਿਹਾ।

               Image

               Image

ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਹੋਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਯਾਸਿਰ ਹੁਸੈਨ, ਦਰਸ਼ਨਜੀਤ ਨੇ ਆਪਣੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਿਕ ਅਤੇ ਪੀ. ਟੀ. ਸ਼ੋਅ ਵੀ ਹੋਇਆ।