ਮੁੱਖ ਮੰਤਰੀ ਭਗਵੰਤ ਮਾਨ ਨਵਜਨਮੀ ਬੱਚੀ ਨਿਆਮਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਮੁੱਖ ਮੰਤਰੀ ਭਗਵੰਤ ਮਾਨ ਨਵਜਨਮੀ ਬੱਚੀ ਨਿਆਮਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਸੀਐਮ ਮਾਨ ਆਪਣੀ ਨਵਜੰਮੀ ਧੀ ਨਿਆਮਤ ਕੌਰ ਨੂੰ ਮੱਥਾ ਟਕਵਾਉਣ ਲਈ ਲੈ ਕੇ ਆਏ ਸਨ। ਇਸ ਦੌਰਾਨ ਦਰਬਾਰ ਸਾਹਿਬ ਵਿਖੇ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ।


         Image

ਸੀ.ਐਮ.ਭਗਵੰਤ ਮਾਨ ਸਵੇਰੇ ਕਰੀਬ 10.50 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਲਿਆ ਅਤੇ ਫਿਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪੁੱਜੇ।ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ CM ਮਾਨ ਨੇ ਕਿਹਾ- ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਬੱਚੀ ਨੂੰ ਭੇਜਿਆ। ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਜੋ ਪ੍ਰਮਾਤਮਾ ਨੇ ਮੈਨੂੰ ਸੇਵਾ ਬਖਸ਼ੀ ਹੈ, ਮੈਂ ਉਸ ਨੂੰ ਪੂਰਾ ਕਰ ਸਕਾਂ।

        Image

ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ। ਰੰਗਲੇ ਪੰਜਾਬ ਦੇ ਕੁਝ ਰੰਗ ਨਜ਼ਰ ਆ ਰਹੇ ਹਨ, ਬਾਕੀ ਵੀ ਆਉਣ ਵਾਲੇ ਦਿਨਾਂ 'ਚ ਨਜ਼ਰ ਆਉਣਗੇ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ। ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੀਐਮ ਮਾਨ ਨੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ।